ਕੱਲ੍ਹ ਤੋਂ ਤਿੰਨ ਦਿਨ ਤੱਕ ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ, ਪੜ੍ਹੋ ਕਿਉਂ ?

ਹੂਸ਼ਿਆਰਪੁਰ, 7 ਜੂਨ 2022 – ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਲਗਭਗ ਇੱਕ ਹਫ਼ਤੇ ਤੱਕ ਪੰਜਾਬ ਦੀ ਪਬਲਿਕ ਬੱਸ ਟਰਾਂਸਪੋਰਟ ਪ੍ਰਣਾਲੀ ਨੂੰ ਠੱਪ ਕਰਨ ਵਾਲੇ ਠੇਕਾ ਕਾਮੇ ਇੱਕ ਵਾਰ ਫਿਰ ਰੋਡ ਜਾਮ ਕਰਨ ਦੀ ਤਿਆਰੀ ਵਿੱਚ ਹਨ। ਪਿਛਲੇ ਇੱਕ ਮਹੀਨੇ ਤੋਂ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੋਟਿਸ ਦੇਣ ਤੋਂ ਬਾਅਦ ਵੀ ਗੁੱਸੇ ਵਿੱਚ ਆਏ ਠੇਕਾ ਮੁਲਾਜ਼ਮਾਂ ਨੇ ਬੁੱਧਵਾਰ ਤੋਂ 10 ਜੂਨ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਪਿਛਲੇ ਸਾਲ 6 ਸਤੰਬਰ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬੱਸ ਦੇ ਕਰੀਬ 8 ਹਜ਼ਾਰ ਠੇਕਾ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਸੀ। ਉਸ ਦੌਰਾਨ 2000 ਦੇ ਕਰੀਬ ਬੱਸਾਂ ਦੇ ਨਾ ਚੱਲਣ ਕਾਰਨ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

ਸੋਮਵਾਰ ਨੂੰ ਬੱਸ ਸਟੈਂਡ ਹੁਸ਼ਿਆਰਪੁਰ ਦੀ ਵਰਕਸ਼ਾਪ ਦੇ ਸਾਹਮਣੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਮਿੰਦਰ ਸਿੰਘ ਕੰਬੋਜ ਨੇ ਕਿਹਾ ਕਿ 8, 9 ਅਤੇ 10 ਜੂਨ ਨੂੰ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ, ਟਰੱਕ-ਬੋਲੈਰੋ ਦੀ ਟੱਕਰ ‘ਚ 8 ਮੌਤਾਂ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਰਾਹੁਲ ਗਾਂਧੀ, ਪਟਿਆਲਾ ‘ਚ ਭੁੱਲੇ ਰਾਹ, 15 ਮਿੰਟ ਤੱਕ ਭਟਕਦਾ ਰਿਹਾ ਕਾਫਲਾ