ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਰਾਹੁਲ ਗਾਂਧੀ, ਪਟਿਆਲਾ ‘ਚ ਭੁੱਲੇ ਰਾਹ, 15 ਮਿੰਟ ਤੱਕ ਭਟਕਦਾ ਰਿਹਾ ਕਾਫਲਾ

ਮਾਨਸਾ, 7 ਜੂਨ 2022 – ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਹਨ। ਉਹਨਾਂ ਇਥੇ ਪਹੁੰਚ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਹ ਚੰਡੀਗੜ੍ਹ ਤੋਂ ਸੜਕ ਰਾਹੀਂ ਇੱਥੇ ਪਹੁੰਚੇ। 12 ਵਜੇ ਰਾਹੁਲ ਮੂਸੇਵਾਲਾ ਦੇ ਘਰ ਪਹੁੰਚਿਆ। ਜ਼ਿਕਰਯੋਗ ਹੈ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ ‘ਚ ਸਿੱਧੂ ਮੂਸੇਵਾਲਾ ਕਾਂਗਰਸ ਦੀ ਸੀਟ ‘ਤੇ ਲੜਿਆ ਸੀ।

ਇਸ ਮੌਕੇ ਸੂਬਾ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੈਂਗਸਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਦਿਨ ਪਹਿਲਾਂ ਰਾਜਸਥਾਨ ਦੇ ਸੀਨੀਅਰ ਨੇਤਾ ਸਚਿਨ ਪਾਇਲਟ ਨੇ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਪਿੰਡ ਮੂਸੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਕਾਫਲਾ ਪਟਿਆਲੇ ਵਿੱਚ ਘੁੰਮਦਾ ਰਿਹਾ।

ਦੱਸਿਆ ਜਾ ਰਿਹਾ ਹੈ ਕਿ ਕਾਫਲਾ ਕਰੀਬ 15 ਮਿੰਟ ਤੱਕ ਗਲਤ ਰਸਤੇ ‘ਤੇ ਰਿਹਾ। ਇਸ ਕਾਰਨ ਸੁਰੱਖਿਆ ਦਸਤੇ ਵਿੱਚ ਹਲਚਲ ਮਚ ਗਈ। ਰਾਹੁਲ ਗਾਂਧੀ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪੁੱਜੇ ਸਨ। ਇੱਥੋਂ ਉਹ ਸੜਕੀ ਰਸਤੇ ਮਾਨਸਾ ਸਥਿਤ ਪਿੰਡ ਮੂਸਾ ਲਈ ਰਵਾਨਾ ਹੋਏ ਸਨ, ਪਰ ਉਨ੍ਹਾਂ ਦਾ ਕਾਫਲਾ ਪਟਿਆਲਾ ਨੇੜੇ ਭਟਕ ਗਿਆ। ਇਸ ਕਾਰਨ ਉਸ ਨੂੰ ਪਿੰਡ ਮੂਸੇ ਪਹੁੰਚਣ ਵਿੱਚ ਦੇਰੀ ਹੋ ਗਈ।

ਹਾਲਾਂਕਿ ਰਾਹੁਲ ਗਾਂਧੀ ਦੇ ਕਾਫਲੇ ਦੇ ਭਟਕਣ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੱਲ੍ਹ ਤੋਂ ਤਿੰਨ ਦਿਨ ਤੱਕ ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ, ਪੜ੍ਹੋ ਕਿਉਂ ?

ਕਾਂਗਰਸੀ MP ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ