ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਸਵੇਰੇ ਤੋਂ ਹੀ ਹੋਣ ਲੱਗਿਆ ਵੱਡਾ ਇਕੱਠ

ਮਾਨਸਾ, 8 ਜੂਨ 2022 – ਅੱਜ 8 ਜੂਨ ਨੂੰ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਨਵੀਂ ਅਨਾਜ ਮੰਡੀ ਮਾਨਸਾ ’ਚ ਦੁਪਹਿਰ 12 ਵਜੇ ਹੋਵੇਗੀ। ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਖ਼ੇਤਰਾਂ ਤੋਂ ਲੋਕ ਅੰਤਿਮ ਅਰਦਾਸ ਵਾਲੀ ਥਾਂ ਪਹੁੰਚਣੇ ਸ਼ੁਰੂ ਹੋ ਗਏ ਹਨ।

ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪ੍ਰਸ਼ੰਸਕਾਂ ਨਾਲ ਆਪਣੇ ਦਿਲ ਦੀ ਗੱਲ ਕਰਨਗੇ।

ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਇਸ ਤੋਂ ਇਲਾਵਾ ਕਈ ਅਦਾਕਾਰ ਵੀ ਇਸ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣਗੇ। ਦਸ ਦੇਈਏ ਕਿ ਡੇਢ ਲੱਖ ਲੋਕਾਂ ਦੇ ਇਸ ਅੰਤਿਮ ਅਰਦਾਸ ਸਮਾਗਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 13 ਗੁਰਦੁਆਰਾ ਸਾਹਿਬਾਨ ਤੋਂ ਟੀਮਾਂ ਲੰਗਰ ਦੇ ਪ੍ਰਬੰਧ ਲਈ ਲਗਾਈਆਂ ਗਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫੈਸ਼ਨ ਸ਼ੋਅ ‘ਚ ਮਾਡਲਾਂ ਨੇ ਪਾਈ ਕਿਰਪਾਨ ਤੇ ਬੰਨ੍ਹੀ ਪੱਗ: SGPC ਨੇ ਕਿਹਾ ਸਿੱਖ ਪਹਿਰਾਵੇ ਦੀ ਗਲਤ ਵਰਤੋਂ ਕਰਕੇ ਦੁਖੀ ਨਾ ਕਰੋ

ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ : ਅਕਾਲੀ ਦਲ