ਮਜੀਠੀਆ ਦੀ ਜਾਨ ਨੂੰ ਖ਼ਤਰਾ ! ਪਤਨੀ ਗਨੀਵ ਕੌਰ ਨੇ ਰਾਜਪਾਲ ਤੇ DGP ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 8 ਜੂਨ 2022 – ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠੀਆ ਤੋਂ ਵਿਧਾਇਕ ਗਨੀਵ ਕੌਰ ਨੇ ਸੂਬੇ ਦੇ ਰਾਜਪਾਲ ਅਤੇ ਡੀਜੀਪੀ ਨੂੰ ਸੱਤ ਪੰਨਿਆਂ ਦੀ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੇ ਪਤੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਜਾਨ ਦਾ ਖ਼ਤਰਾ ਹੈ। ਇਸ ਚਿੱਠੀ ਵਿੱਚ ਉਨ੍ਹਾਂ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ।

ਅਕਾਲੀ ਆਗੂ ਬਿਕਰਮ ਮਜੀਠੀਆ ਨਸ਼ਿਆਂ ਦੇ ਮਾਮਲੇ ਵਿੱਚ ਚੋਣਾਂ ਤੋਂ ਬਾਅਦ ਤੋਂ ਜੇਲ੍ਹ ਵਿੱਚ ਹਨ। ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ‘ਤੇ ਦੋਸ਼ ਲਾਏ ਹਨ। ਕਿ ਉਹ ਉਨ੍ਹਾਂ ਦੇ ਪਤੀ ਬਿਕਰਮ ਮਜੀਠੀਆ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਨਵੇਂ ਝੂਠੇ ਕੇਸ ਵਿੱਚ ਵੀ ਫਸਾ ਸਕਦੇ ਹਨ।

ਉਨ੍ਹਾਂ ਇਸ ਪੱਤਰ ਦੇ ਪੰਨਾ ਨੰਬਰ 5 ਦੇ 14ਵੇਂ ਕਾਲਮ ਵਿੱਚ ਹਰਪ੍ਰੀਤ ਸਿੱਧੂ ਦੀ ਕਾਬਲੀਅਤ ’ਤੇ ਵੀ ਸ਼ੱਕ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਐਸ.ਟੀ.ਐਫ ਦੇ ਮੁਖੀ ਸਨ ਤਾਂ ਉਹ ਵੀ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿੱਚ ਨਾਕਾਮ ਰਹੇ ਸਨ। ਐਸਆਈਟੀ ਮੈਂਬਰ ਹੁੰਦਿਆਂ ਉਨ੍ਹਾਂ ਨੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਦਾ ਝੂਠਾ ਬਿਆਨ ਦਰਜ ਕਰਵਾਇਆ ਸੀ।

ਸਿੱਧੂ-ਮਜੀਠੀਆ ਪਰਿਵਾਰ ਦੀ ਖੂਨੀ ਦੁਸ਼ਮਣੀ

ਗੁਨੀਵ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਦੇ ਪਰਿਵਾਰ ਵਿੱਚ ਪੁਰਾਣੀ ਰੰਜਿਸ਼ ਹੈ। ਸਿੱਧੂ ਪਰਿਵਾਰ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇੱਕ ਮਾਸੀ ਨੂੰ ਮਜੀਠੀਆ ਪਰਿਵਾਰ ਨੇ ਮਾਰਿਆ ਸੀ। ਹਰਪ੍ਰੀਤ ਸਿੰਘ ਸਿੱਧੂ ਦੇ ਪਿਤਾ ਦੇ ਸੁਰੱਖਿਆ ਗਾਰਡ ਵੱਲੋਂ ਬਿਕਰਮ ਮਜੀਠੀਆ ਦੇ ਦਾਦਾ ‘ਤੇ ਵੀ ਫਾਇਰਿੰਗ ਕੀਤੀ ਗਈ ਸੀ। ਇਸੇ ਰੰਜਿਸ਼ ਕਾਰਨ ਹਰਪ੍ਰੀਤ ਸਿੱਧੂ ਨੇ ਆਪਣੇ ਅਹੁਦੇ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਵੀ ਕੀਤੀ ਹੈ।

‘ਆਪ’ ਪਾਰਟੀ ਮਜੀਠੀਆ ਤੋਂ ਰੱਖਦੀ ਹੈ ਖੁੰਦਕ

ਗੁਨੀਵ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਦੀ ਸਰਕਾਰ ਵੀ ਬਿਕਰਮ ਮਜੀਠੀਆ ਤੋਂ ਈਰਖਾ ਕਰ ਰਹੀ ਹੈ। ਮਜੀਠੀਆ ਨੇ 2017 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਫਿਰ ਮੁਖਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫੀ ਮੰਗ ਕੇ ਮਾਮਲਾ ਖਤਮ ਕਰਵਾਇਆ। ਸੰਸਦ ਮੈਂਬਰ ਸੰਜੇ ਸਿੰਘ ਦੇ ਖਿਲਾਫ ਮਾਮਲਾ ਅਜੇ ਵੀ ਚੱਲ ਰਿਹਾ ਹੈ। ਇਸੇ ਲਈ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂ ਬਿਕਰਮ ਮਜੀਠੀਆ ‘ਤੇ ਖੁੰਦਕ ਰੱਖਦੇ ਹਨ।

ਹਰਪ੍ਰੀਤ ਸਿੱਧੂ ਨੂੰ ਜਾਣਬੁੱਝ ਕੇ ਵਾਧੂ ਚਾਰਜ ਦਿੱਤਾ ਗਿਆ

ਗਨੀਵ ਕੌਰ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਜੇਲ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਬਿਕਰਮ ਮਜੀਠੀਆ ਦੀ ਬੈਰਕ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਉਣ ਜਾ ਰਹੀ ਹੈ। ਉਸ ਦੇ ਪਿੱਛੇ ਮਜੀਠੀਆ ਨੂੰ ਕਿਸੇ ਹੋਰ ਮਾਮਲੇ ‘ਚ ਫਸਾਉਣਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਨਕੀਰਤ ਔਲਖ ਨੇ ਸਿੱਧੂ ਦੇ ਕਤਲ ਬਾਰੇ ਦਿੱਤੀ ਸਫਾਈ, ਕਿਹਾ ਮੈਂ ਕਿਸੇ ਮਾਂ ਦਾ ਪੁੱਤ ਨਹੀਂ ਖੋਹ ਸਕਦਾ

ਮੂਸੇਵਾਲਾ ਦੀ ਸਮਾਧ ‘ਤੇ ਸਿਰ ਨਾ ਝੁਕਾਓ, ਪੈਸਿਆਂ ਦਾ ਮੱਥਾ ਨਾ ਟੇਕੋ, ਇੱਕ ਬੂਟਾ ਲਾਓ ਤੇ ਉਸ ਨੂੰ ਵੱਡਾ ਕਰੋ – ਪਰਿਵਾਰ ਦੀ ਅਪੀਲ