ਸੰਗਰੂਰ, 9 ਜੂਨ 2022 – ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਸੀ।
ਹਰਚੰਦ ਕੌਰ ਦੋ ਵਾਰ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੀ ਹੈ। ਇਸੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਮਹਿਲ ਕਲਾਂ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਗਏ ਸਨ। ਮਹਿਲ ਕਲਾਂ ਵੀ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ।