ਦਿੱਲੀ ਪੁਲਿਸ ਵੱਲੋਂ ਭੜਕਾਊ ਬਿਆਨ ਦੇਣ ‘ਤੇ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਸਮੇਤ ਕੁੱਲ 9 ਲੋਕਾਂ ‘ਤੇ ਪਰਚਾ

ਨਵੀਂ ਦਿੱਲੀ, 9 ਜੂਨ 2022 – ਭਾਜਪਾ ਦੇ ਸਾਬਕਾ ਲੀਡਰ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਹੁਣ ਪੈਗੰਬਰ ਮੁਹੰਮਦ ਖਿਲਾਫ ਵਿਵਾਦਿਤ ਟਿੱਪਣੀਆਂ ਕਾਰਨ ਪੁਲਿਸ ਵੱਲੋਂ ਸ਼ਿਕੰਜਾ ਕਸੀਆਂ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਸ ਹੁਣ ਸੋਸ਼ਲ ਮੀਡੀਆ ‘ਤੇ ਕਿਸੇ ਵਿਸ਼ੇਸ਼ ਭਾਈਚਾਰੇ ਖਿਲਾਫ ਭੜਕਾਊ ਬਿਆਨਬਾਜ਼ੀ ‘ਤੇ ਰੋਕ ਲਗਾਉਣ ਲਈ ਸਖਤੀ ਨਾਲ ਕਾਰਵਾਈ ਕਰ ਰਹੀ ਹੈ। ਪੁਲਿਸ ਦੀ IFSO ਟੀਮ ਨੇ ਨੁਪੁਰ ਸ਼ਰਮਾ ਅਤੇ ਨਵੀਨ ਕੁਮਾਰ ਜਿੰਦਲ ਸਮੇਤ ਕਈ ਲੋਕਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਬੁੱਧਵਾਰ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਨਫ਼ਰਤੀ ਸੰਦੇਸ਼ ਨੇ ਸਮੂਹਾਂ ਨੂੰ ਭੜਕਾਉਣ ਅਤੇ ਨੁਕਸਾਨਦੇਹ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਪੁਲਿਸ ਅਨੁਸਾਰ ਨੁਪੁਰ ਸ਼ਰਮਾ, ਨਵੀਨ ਕੁਮਾਰ ਜਿੰਦਲ, ਸ਼ਾਦਾਬ ਚੌਹਾਨ, ਸਬਾ ਨਕਵੀ, ਮੌਲਾਨਾ ਮੁਫਤੀ ਨਦੀਮ, ਅਬਦੁਰ ਰਹਿਮਾਨ, ਗੁਲਜ਼ਾਰ ਅੰਸਾਰੀ, ਅਨਿਲ ਕੁਮਾਰ ਮੀਨਾ ਅਤੇ ਪੂਜਾ ਸ਼ਕੁਨ ਦੇ ਨਾਮ ਐਫਆਈਆਰ ਵਿੱਚ ਸ਼ਾਮਲ ਹਨ। ਇਸ ਦੌਰਾਨ, ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ ਕਿਉਂਕਿ ਉਸ ਨੂੰ ਉਸ ਦੀਆਂ ਵਿਵਾਦਿਤ ਧਾਰਮਿਕ ਟਿੱਪਣੀਆਂ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ ਆਪਣੀ ਬੁਲਾਰਾ ਨੂਪੁਰ ਸ਼ਰਮਾ ਅਤੇ ਨੇਤਾ ਨਵੀਨ ਜਿੰਦਲ ਨੂੰ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਭੜਕਾਊ ਟਿੱਪਣੀਆਂ ਤੋਂ ਬਾਅਦ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਦੋਵਾਂ ਆਗੂਆਂ ਨੂੰ ਮੁਅੱਤਲ ਕਰਦਿਆਂ ਭਾਜਪਾ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਵੀ ਸੰਪਰਦਾ ਜਾਂ ਧਰਮ ਦਾ ਅਪਮਾਨ ਕਰਨ ਵਾਲੀ ਕਿਸੇ ਵੀ ਵਿਚਾਰਧਾਰਾ ਦੇ ਵਿਰੁੱਧ ਹੈ।

ਦੱਸ ਦੇਈਏ ਕਿ ਭਾਜਪਾ ਦੇ ਸਾਬਕਾ ਨੇਤਾ ਦੀ ਟਿੱਪਣੀ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਪਹਿਲਾਂ ਹੀ ਤਿੰਨ ਐਫਆਈਆਰ ਦਰਜ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਖਾੜੀ ਦੇਸ਼ਾਂ ਨੇ ਵੀ ਉਨ੍ਹਾਂ ਦੀ ਇਸ ਵਿਵਾਦਿਤ ਟਿੱਪਣੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਜਿਸ ਤੋਂ ਬਾਅਦ ਭਾਰਤ ਨੇ ਸਪੱਸ਼ਟ ਕੀਤਾ ਕਿ ਉਸ ਨੇ ਘੱਟ ਗਿਣਤੀਆਂ ਖਿਲਾਫ ਵਿਵਾਦਿਤ ਟਿੱਪਣੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ।

ਦੱਸ ਦੇਈਏ ਕਿ ਨੂਪੁਰ ਦੇ ਖਿਲਾਫ ਐਫਆਈਆਰ ਦੀ ਪ੍ਰਕਿਰਿਆ ਇੱਕ ਵਾਇਰਲ ਵੀਡੀਓ ਤੋਂ ਬਾਅਦ ਸ਼ੁਰੂ ਹੋਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨੂਪੁਰ ਨੇ ਇੱਕ ਟੀਵੀ ਸ਼ੋਅ ਵਿੱਚ ਗਿਆਨਵਾਪੀ ਮਸਜਿਦ ਉੱਤੇ ਬਹਿਸ ਦੌਰਾਨ ਪੈਗੰਬਰ ਮੁਹੰਮਦ ਉੱਤੇ ਵਿਵਾਦਿਤ ਟਿੱਪਣੀ ਕੀਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਕਿਸਤਾਨ ਵਿੱਚ ਹਿੰਦੂ ਮੰਦਰ ‘ਤੇ ਹਮਲਾ ਕਰਕੇ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜੀਆਂ

ਕਾਂਗਰਸੀ ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ? – ਭਗਵੰਤ ਮਾਨ