ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ CM ਮਾਨ ਦੇ ਟਵੀਟ ਦਾ ਦਿੱਤਾ ਜਵਾਬ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ 9 ਜੂਨ 2022 – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਮੁੱਖ ਮੰਤਰੀ ਜੀ ਤੁਹਾਡਾ ਇਹ ਸੋਚਣਾ ਕਿ ਕਾਂਗਰਸ ਦਾ ਡੈਲੀਗੇਸ਼ਨ ਕਿਸੇ ਕੁਰਪਸ਼ਨ ਵਿੱਚ ਫੜੇ ਹੋਏ ਨੂੰ ਛੁਡਾਉਣ ਵਾਸਤੇ ਤੁਹਾਡੇ ਘਰ ਤੱਕ ਆਇਆ ,ਇਹ ਤੁਹਾਡੀ ਨਾ ਸਮਝੀ ਦਾ ਸਬੂਤ ਹੈ। ਇਹ ਤਾਂ ਤੁਹਾਡੀ ਪਾਰਟੀ ਹੀ ਕਰ ਸਕਦੀ ਹੈ। ਜੋ ਸਤਿੰਦਰ ਜੈਨ ਵਰਗੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਲਈ ਪਦਮਵਿਭੂਸ਼ਨ ਮੰਗ ਸਕਦੀ ਹੈ। ਅਸੀਂ ਤਾਂ ਪੰਜਾਬ ਦੀ ਵਿਗੜਦੀ ਕੰਨੂਨੀ ਵਿਵਸਥਾ ਬਾਰੇ ਗੱਲ ਕਰਨੀ ਸੀ ਪਰ ਤੁਹਾਡੇ ਕੋਲੇ ਇਸ ਲਈ ਸਮਾਂ ਨਹੀਂ, ਸ਼ਰਮ ਵਾਲੀ ਗੱਲ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਅਤੇ ਕਾਂਗਰਸ ਵੱਲੋਂ ਇਸ ਦਿੱਤੇ ਜਾ ਰਹੇ ਧਰਨੇ ਨੂੰ ਮੰਦਭਾਗਾ ਕਿਹਾ। ਮਾਨ ਨੇ ਟਵੀਟ ਕਰਦਿਆਂ ਕਿਹਾ ਕੇ, ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਹੈ ਅਤੇ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?

ਅਸਲ ‘ਚ ਪੰਜਾਬ ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀਆਂ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨੂੰ ਮਿਲਣ ਲਈ ਉਸ ਦੇ ਨਿਵਾਸ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ।

ਜਿਸ ਤੋਂ ਬਾਅਦ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ‘ਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਚੰਡੀਗੜ੍ਹ ਪੁਲੀਸ ਕਾਂਗਰਸੀ ਆਗੂਆਂ ਨੂੰ ਬੱਸ ਵਿੱਚ ਭਰ ਕੇ ਥਾਣੇ ਲੈ ਗਈ ਹੈ। ਇਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਕਈ ਹੋਰ ਆਗੂ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਰੈਂਸ ਬਿਸ਼ਨੋਈ ਦੇ ਸਾਥੀ ਸ਼ਾਰਪ ਸ਼ੂਟਰ ਕੇਸ਼ਵ ਦਾ ਸਾਥੀ ਗ੍ਰਿਫਤਾਰ

ਤਿੰਨ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਮੋਹਾਲੀ ਦੀਆਂ ਤਿੰਨ ਹਾਊਸਿੰਗ ਸੁਸਾਇਟੀਆਂ ‘ਚ ਕੀਤੀ ਗਈ ਚੈਕਿੰਗ, ਅਫੀਮ, ਹਥਿਆਰ ਅਤੇ ਨਕਦੀ ਬਰਾਮਦ