ਹੁਣ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ‘ਤੇ ਲੱਗੇ ਘਪਲੇ ਦੇ ਇਲਜ਼ਾਮ, ਪੜ੍ਹੋ ਕੀ ਹੈ ਮਾਮਲਾ ?

ਅੰਮ੍ਰਿਤਸਰ, 11 ਜੂਨ 2022 – ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦਾ ਇੱਕ ਹੋਰ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸਦਾ ਨਜ਼ਰ ਆ ਰਿਹਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ’ਤੇ ਪਿੰਡ ਭਗਤਪੁਰਾ ਦੀ ਜ਼ਮੀਨ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਾਇਆ ਹੈ। ਗੋਲਡਨ ਗੇਟ ਨੇੜੇ ਸਥਿਤ ਅਲਫ਼ਾ ਇੰਟਰਨੈਸ਼ਨਲ ਸਿਟੀ ਕਲੋਨੀ ਵਿੱਚ ਪੰਚਾਇਤ ਦੀ 32 ਕਨਾਲ 16 ਮਰਲੇ ਜ਼ਮੀਨ 1 ਕਰੋੜ 25 ਲੱਖ ਰੁਪਏ ਵਿੱਚ ਵਿਕ ਗਈ ਜਦੋਂਕਿ ਇਸ ਜਗ੍ਹਾ ਦੀ ਕੁੱਲ ਕੀਮਤ ਸਾਢੇ ਸੱਤ ਕਰੋੜ ਪ੍ਰਤੀ ਏਕੜ ਬਣਦੀ ਹੈ। ਇਸ ‘ਚ ਕਰੀਬ 28 ਕਰੋੜ ਦਾ ਘਪਲਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਸਾਲ 2015 ਤੋਂ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ 10 ਮਾਰਚ 2022 ਨੂੰ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਅਗਲੇ ਹੀ ਦਿਨ 11 ਮਾਰਚ 2022 ਨੂੰ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਜ਼ਮੀਨ ਨੂੰ ਵੇਚਣ ਦੇ ਦਸਤਾਵੇਜ਼ਾਂ ‘ਤੇ ਦਸਤਖਤ ਕਰਕੇ ਮੋਹਰ ਲਗਾ ਦਿੱਤੀ। ਜਦੋਂ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਉਸ ਸਮੇਂ ਚੋਣ ਜ਼ਾਬਤਾ ਲਾਗੂ ਸੀ, ਬਾਜਵਾ ਨੇ ਇਸ ਦੀ ਬਿਲਕੁਲ ਵੀ ਪ੍ਰਵਾਹ ਨਾ ਕਰਦਿਆਂ ਇਸ ਜ਼ਮੀਨ ਨੂੰ ਵੇਚਣ ਦਾ ਹੁਕਮ ਦਿੱਤਾ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਜਾਂਚ ਲਈ 3 ਨਵੰਬਰ ਨੂੰ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜੋ 8 ਦਿਨਾਂ ਵਿੱਚ ਇਸ ਦੀ ਜਾਂਚ ਕਰਕੇ ਸਾਰੀ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਆਈਏਐਸ ਅਧਿਕਾਰੀ ਅਮਿਤ ਕੁਮਾਰ, ਪੈਂਡੂ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਸਰਬਜੀਤ ਸਿੰਘ, ਸੀਨੀਅਰ ਲਾਅ ਅਫਸਰ ਜੇ.ਈ ਹਰਵਿੰਦਰ ਸਿੰਘ ਆਹਲੂਵਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੀ ਜਾਂਚ ਰਿਪੋਰਟ ਵਿੱਚ ਜੋ ਵੀ ਸ਼ਾਮਲ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮੇਟੀ ਨੇ ਕਿਹਾ ਹੈ ਕੀ ਜ਼ਮੀਨ ਦੀ ਰਜਿਸਟਰੀ ਰੱਦ ਕਾਰਵਾਈ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਕਾਂਗਰਸ ਸਰਕਾਰ ‘ਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਰਾਬੀ ਪੁਲਿਸ ਮੁਲਾਜ਼ਮ ਦੀ VIDEO ਵਾਇਰਲ: ਪੈਰਾਂ ‘ਤੇ ਖੜ੍ਹਾ ਵੀ ਨਹੀਂ ਹੋ ਸਕਦਾ ਸੀ ਮੁਲਾਜ਼ਮ, ਦੋ ਕਾਂਸਟੇਬਲ ਚੁੱਕ ਕੇ ਲੈ ਗਏ

ਸਿੱਧੂ ਮੂਸੇਵਾਲਾ ਹੱਤਿਆ ਕਾਂਡ: 5 ਨੂੰ ਭੇਜਿਆ ਜੇਲ੍ਹ, 3 ਪੁਲਿਸ ਰਿਮਾਂਡ ‘ਤੇ