ਧਰਮਸੋਤ ਤੇ ਗਿਲਜੀਆਂ ਤੋਂ ਬਾਅਦ ਹੁਣ ਸਾਬਕਾ ਮੰਤਰੀ ਆਸ਼ੂ ਖਿਲਾਫ ਵਿਜੀਲੈਂਸ ਕਸ ਸਕਦੀ ਕਾਰਵਾਈ, ਪੜ੍ਹੋ ਕੀ ਹੈ ਮਾਮਲਾ ?

ਲੁਧਿਆਣਾ, 12 ਜੂਨ 2022 – ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਏਗੀ ਕਿ 2017-18 ਵਿੱਚ ਪੰਜਾਬ ਦੀਆਂ ਕਰੀਬ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ‘ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ।

ਵਿਜੀਲੈਂਸ ਇਹ ਪਤਾ ਲਗਾਏਗੀ ਕਿ ਕਿੰਨਾ ਖਰਚਾ ਹੋਇਆ ਅਤੇ ਜੇ ਘਪਲਾ ਹੋਇਆ ਹੈ ਤਾਂ ਪੈਸਾ ਕਿਸ ਦੀ ਜੇਬ ਵਿੱਚ ਗਿਆ ? ਜੇਕਰ ਦੋਸ਼ ਸਹੀ ਪਾਏ ਗਏ ਤਾਂ ਵਿਜੀਲੈਂਸ ਆਸ਼ੂ ਖਿਲਾਫ ਐਫਆਈਆਰ ਦਰਜ ਕਰ ਸਕਦੀ ਹੈ। ਅਸਲ ‘ਚ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਵਾਲੇ ਠੇਕੇਦਾਰਾਂ ਦੀ ਯੂਨੀਅਨ ਦਾ ਦੋਸ਼ ਹੈ ਕਿ 2019-2020 ਤੋਂ ਬਾਅਦ ਵਿਭਾਗ ਵਿੱਚ ਟੈਂਡਰ ਵਿੱਚ ਘਪਲਾ ਹੋਇਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ਦੇ ਦਫਤਰ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸਐਸਪੀ ਨੂੰ ਸੌਂਪ ਦਿੱਤੀ ਹੈ। ਇਸ ਦੀ ਪੁਸ਼ਟੀ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਕੀਤੀ।

ਉਥੇ ਹੀ ਇਸ ਮਾਮਲੇ ‘ਚ ਆਸ਼ੂ ਨੇ ਕਿਹਾ ਹੈ ਕੇ ਦੋਸ਼ ਬੇਬੁਨਿਆਦ ਹਨ। ਸਰਕਾਰ ਨਿਰਪੱਖ ਜਾਂਚ ਕਰੇ। ਆਸ਼ੂ ਨੇ ਕਿਹਾ ਕੇ ਡੀਸੀ ਦੀ ਅਗਵਾਈ ਵਿੱਚ ਗਠਿਤ ਕਮੇਟੀਆਂ ਵੱਲੋਂ ਜ਼ਿਲ੍ਹਿਆਂ ਦੇ ਟੈਂਡਰ ਅਲਾਟ ਕੀਤੇ ਗਏ। ਇਸ ਸਮੇਂ ਸਾਜ਼ਿਸ਼ ਤਹਿਤ ਇਲਜ਼ਾਮ ਲਾਏ ਜਾ ਰਹੇ ਹਨ ਅਤੇ ਤਾਂ ਕੇ ਕੁਝ ਵੀ ਗ਼ਲਤ ਨਾ ਹੋਣ ‘ਤੇ ਵੀ ਵਿਜੀਲੈਂਸ ਕਾਰਵਾਈ ‘ਚ ਜੁੱਟ ਜਾਵੇ।

ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 3 ਸਾਲਾਂ ਤੋਂ ਲੇਬਰ ਕਾਟੇਜ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ 20-25 ਵੱਡੇ ਠੇਕੇਦਾਰਾਂ ਨੂੰ ਮਨਮਾਨੇ ਰੇਟਾਂ ‘ਤੇ ਠੇਕੇ ਅਲਾਟ ਕੀਤੇ ਗਏ ਸਨ। ਜਦੋਂ ਕੇ 5000 ਛੋਟੇ ਠੇਕੇਦਾਰੰ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਅਮਰਿੰਦਰ ਅਜੇ ਮਾਕਨ ਦੀ ਹਾਰ ‘ਤੇ ਕਿਹਾ ਮਾਕਨ ਨੂੰ ਕਰਮਾਂ ਦਾ ਫਲ ਮਿਲਿਆ

ਕਾਂਗਰਸ ਨੇ ਦਿੜ੍ਹਬਾ ਇੰਚਾਰਜ ਨੂੰ ਪਾਰਟੀ ‘ਚੋਂ ਕੱਢਿਆ, ਭਾਜਪਾ ਦੇ ਸੂਬਾ ਪ੍ਰਧਾਨ ਮਿਲੇ