ਬਠਿੰਡਾ ‘ਚ ਟੇਲਰ ਦੀ ਗੋਲੀ ਮਾਰ ਕੇ ਹੱਤਿਆ: ਮਾਮਲਾ ਪੁਰਾਣੀ ਰੰਜਿਸ਼ ਦਾ

ਬਠਿੰਡਾ, 14 ਜੂਨ 2022 – ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਦੀ ਰਾਮਾ ਮੰਡੀ ਵਿੱਚ ਮੰਗਲਵਾਰ ਨੂੰ ਝਗੜੇ ਤੋਂ ਬਾਅਦ ਟੇਲਰ ਅਤੇ ਉਸਦੇ ਭਰਾ ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਟੇਲਰ ਗੁਰਪ੍ਰੀਤ ਵਾਸੀ ਸ਼ੇਖੂ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੇ ਭਰਾ ਹਰਪ੍ਰੀਤ ਨੂੰ ਜ਼ਖਮੀ ਹਾਲਤ ‘ਚ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11.30 ਵਜੇ ਤਹਿਸੀਲ ਤਲਵੰਡੀ ਸਾਬੋ ਦੀ ਰਾਮਾ ਮੰਡੀ ਦੀ ਸੁਪਰ ਮਾਰਕੀਟ ਵਿਖੇ ਗੋਲੀਆਂ ਚੱਲਣ ਦੀ ਆਵਾਜ਼ ਆਉਣ ਕਾਰਨ ਪੂਰਾ ਇਲਾਕਾ ਦਹਿਸ਼ਤ ਵਿੱਚ ਆ ਗਿਆ। ਦੱਸਿਆ ਗਿਆ ਹੈ ਕਿ ਗੁਰਪ੍ਰੀਤ ਟੇਲਰ ਅਤੇ ਸਤੀਸ਼ ਕੁਮਾਰ ਆਦਿ ਵਿਚਕਾਰ ਕੁਝ ਪੁਰਾਣਾ ਝਗੜਾ ਚੱਲ ਰਿਹਾ ਹੈ। ਮੰਗਲਵਾਰ ਨੂੰ ਦੋਹਾਂ ਵਿਚਾਲੇ ਫਿਰ ਤੋਂ ਤਕਰਾਰ ਹੋ ਗਈ। ਇਸ ਦੌਰਾਨ ਮੁਲਜ਼ਮ ਵੱਲੋਂ ਟੇਲਰ ਗੁਰਪ੍ਰੀਤ ਅਤੇ ਉਸ ਦੇ ਭਰਾ ਹਰਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਰਾਮਾਮੰਡੀ ਦੇ ਸੁਪਰਮਾਰਕੀਟ ‘ਚ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਤਲਵੰਡੀ ਸਾਬੋ ਜਸਮੀਤ ਸਿੰਘ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਟੇਲਰ ਦੀ ਮੌਤ ਹੋ ਗਈ ਹੈ। ਦੂਜਾ ਗੰਭੀਰ ਜ਼ਖਮੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਰੈਂਸ ਗੈਂਗ ਤੋਂ ਬੋਲ ਰਿਹਾ ਦੱਸ ਵਪਾਰੀਆਂ ਤੋਂ ਮੰਗੀ ਫਿਰੌਤੀ, ਕਿਹਾ ਨਹੀਂ ਤਾਂ ਸਿੱਧੂ ਮੂਸੇਵਾਲਾ ਹੋਵੇਗਾ ਹਾਲ

3 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ, ਮਾਮੂਲੀ ਤਕਰਾਰ ਤੋਂ ਬਾਅਦ ਵਾਪਰੀ ਘਟਨਾ