ਲਾਰੈਂਸ ਤੇ ਗੋਲਡੀ ਸਮੇਤ 5 ਗੈਂਗਸਟਰਾਂ ਨੇ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼

ਚੰਡੀਗੜ੍ਹ, 17 ਜੂਨ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਲਾਰੈਂਸ ਤੋਂ ਇਲਾਵਾ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਬਿਕਰਮ ਬਰਾੜ ਸ਼ਾਮਲ ਸਨ। ਲਾਰੈਂਸ ਨੇ ਤਿਹਾੜ ਜੇਲ੍ਹ ਤੋਂ ਸਾਰੀ ਸਾਜ਼ਿਸ਼ ਰਚੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਦੁਬਈ ਸਥਿਤ ਗੈਂਗਸਟਰ ਵਿਕਰਮ ਬਰਾੜ ਨੇ ਇਸ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ।

ਅਨਮੋਲ ਬਿਸ਼ਨੋਈ ਅਤੇ ਸਚਿਨ ਥਾਪਨ ਨੇ ਪੂਰੇ ਪਲਾਟ ਵਿੱਚ ਮੁੱਖ ਭੂਮਿਕਾਵਾਂ ਨਿਭਾਈਆਂ। ਇਹ ਪੰਜੇ ਗੈਂਗਸਟਰ ਰੇਕੀ ਤੋਂ ਲੈ ਕੇ ਮੂਸੇਵਾਲਾ ਮਾਰਨ ਤੱਕ ਵਾਲੇ ਸ਼ਾਰਪ ਸ਼ੂਟਰਾਂ ਨੂੰ ਸੇਧ ਦੇ ਰਹੇ ਸਨ। ਲਾਰੇਂਸ ਤੋਂ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਦੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ।

ਇਹ ਵੀ ਖੁਲਾਸਾ ਹੋਇਆ ਹੈ ਕਿ ਲਾਰੈਂਸ ਗੈਂਗ ਮੂਸੇਵਾਲਾ ਨਾਲ ਇੰਨੀ ਦੁਸ਼ਮਣੀ ਸੀ ਕਿ ਬੁਲੇਟ ਪਰੂਫ ਫਾਰਚੂਨਰ ਵਿੱਚ ਵੀ ਕਤਲ ਦੀ ਸਾਜ਼ਿਸ਼ ਰਚੀ ਗਈ। ਇਹੀ ਕਾਰਨ ਹੈ ਕਿ ਕਤਲ ਵਿੱਚ ਰੂਸੀ ਹਥਿਆਰ AN94 ਦੀ ਵਰਤੋਂ ਕੀਤੀ ਗਈ ਸੀ। ਇਸ ਹਥਿਆਰ ਦੀ ਤੇਜ਼ੀ ਅੱਗੇ ਬੁਲੇਟਪਰੂਫ ਸ਼ੀਸ਼ੇ ਨੂੰ ਵੀ ਨਿਊਟਰਲਾਈਜ਼ ਕੀਤਾ ਜਾ ਸਕਦਾ ਹੈ। ਕੁਝ ਗੈਂਗਸਟਰ ਇਹ ਜਾਣਨ ਲਈ ਜਲੰਧਰ ਗਏ ਸੀ ਕਿ ਬੁਲੇਟਪਰੂਫ ਮੂਸੇਵਾਲਾ ਦੀ ਫਾਰਚੂਨਰ ਕਿਸ ਪੱਧਰ ਦੀ ਹੈ। ਜਿੱਥੇ ਉਹਨਾਂ ਨੇ ਫਾਰਚੂਨਰ ਬੁਲੇਟ ਪਰੂਫ ਕਰਵਾਉਣ ਦੇ ਬਹਾਨੇ ਕੰਪਨੀ ਨਾਲ ਗੱਲ ਕੀਤੀ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਇਸ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਹੈ।

ਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਵਿੱਚ 4 ਸ਼ਾਰਪ ਸ਼ੂਟਰਾਂ ਦੀ ਭਾਲ ਵਿੱਚ ਹੈ। ਇਸ ਵਿੱਚ ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਸ਼ਾਮਲ ਹਨ। ਮੋਨੂੰ ਡਾਗਰ ਨੇ ਕਤਲ ਵਿੱਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। ਬਾਕੀ ਦੋ ਸ਼ਾਰਪ ਸ਼ੂਟਰ ਹਨ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਅਤੇ ਮੋਗਾ ਦਾ ਮਨੂ ਕੁੱਸਾ।

ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਲਾਰੈਂਸ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਹੁਣ ਲਾਰੇਂਸ ਅਤੇ ਪਹਿਲਾਂ ਗ੍ਰਿਫਤਾਰ ਕੀਤੇ ਗਏ 10 ਦੋਸ਼ੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਗੋਲਡੀ ਬਰਾੜ ਦੇ ਸਾਲੇ ਗੈਂਗਸਟਰ ਗੋਰਾ ਤੋਂ ਲਾਰੈਂਸ ਸਾਹਮਣੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

128 ਨਾਇਬ ਤਹਿਸੀਲਦਾਰਾਂ ਦੀ ਬਦਲੀ

ਪੰਜਾਬ ‘ਚ ਫੇਰ ਵਧਣ ਲੱਗੇ ਕੋਰੋਨਾ ਮਰੀਜ਼, 2 ਮਹੀਨਿਆਂ ਬਾਅਦ 24 ਘੰਟਿਆਂ ‘ਚ ਮਿਲੇ 92 ਕੇਸ