ਪ੍ਰਧਾਨ ਮੰਤਰੀ ਮੋਦੀ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ

ਨਵੀਂ ਦਿੱਲੀ, 19 ਜੂਨ 2022 – ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਇਸ ਸੰਬੰਧੀ ਉਹਨਾਂ ਨੇ ਇੱਕ ਟਵੀਟ ਕੀਤਾ ਅਤੇ ਟਵੀਟ ਕਰਦਿਆਂ ਕਿਹਾ ਕਿ, “ਕਾਬੁਲ ਦੇ ਕਾਰਤੇ ਪਰਵਾਨ ਗੁਰਦੁਆਰਾ ਸਾਹਿਬ ‘ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ ‘ਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ, ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ।”

ਤਾਲਿਬਾਨ ਸ਼ਾਸਤ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਇਹ ਤਾਜ਼ਾ ਘਟਨਾ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਗੁਰਦੁਆਰੇ ‘ਚ ਸ਼ਨੀਵਾਰ ਨੂੰ ਇਕ ਸਿੱਖ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।

ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਦੇ ਗੁਰਦੁਆਰਾ ਕਾਰਤੇ ਪਰਵਾਨ ‘ਤੇ ਸ਼ਨੀਵਾਰ ਨੂੰ ਅਣਪਛਾਤੇ ਹਮਲਾਵਰਾਂ ਦੇ ਹਮਲੇ ਤੋਂ ਬਾਅਦ ਇਕ ਸਿੱਖ ਵਿਅਕਤੀ ਅਤੇ ਇਕ ਮੁਸਲਿਮ ਸੁਰੱਖਿਆ ਗਾਰਡ ਸਮੇਤ ਘੱਟੋ-ਘੱਟ ਦੋ ਨਾਗਰਿਕਾਂ ਦੀ ਮੌਤ ਹੋ ਗਈ। ਧਮਾਕੇ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਨਾਲ ਲੱਗੀਆਂ ਕੁਝ ਦੁਕਾਨਾਂ ਨੂੰ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਵੇਰੇ 25-30 ਅਫਗਾਨ ਹਿੰਦੂ ਅਤੇ ਸਿੱਖ ਗੁਰਦੁਆਰੇ ਵਿਚ ਸਵੇਰ ਦੀ ਅਰਦਾਸ ਲਈ ਮੌਜੂਦ ਸਨ ਅਤੇ ਜਿਵੇਂ ਹੀ ਹਮਲਾਵਰ ਇਮਾਰਤ ਵਿਚ ਦਾਖਲ ਹੋਏ, ਉਨ੍ਹਾਂ ਵਿਚੋਂ 10-15 ਦੇ ਕਰੀਬ ਭੱਜਣ ਵਿਚ ਕਾਮਯਾਬ ਹੋ ਗਏ। ਬਾਕੀ ਜਾਂ ਤਾਂ ਅੰਦਰ ਫਸੇ ਹੋਏ ਹਨ ਜਾਂ ਫਿਰ ਉਨ੍ਹਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਕਤਲ ਕਾਂਡ: ਲਾਰੈਂਸ ਨੇ ਦੱਸਿਆ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਦਾ ਪਤਾ

ਟੈਟੂ ਬਣਾਉਣ ਦੀ ਆੜ ‘ਚ ਮੁਲਜ਼ਮ ਪਿਛਲੇ 6 ਸਾਲਾਂ ਤੋਂ ਕਰ ਰਿਹੇ ਸੀ ਨਸ਼ਾ ਸਪਲਾਈ, ਚੜ੍ਹੇ ਪੁਲਿਸ ਅੜਿੱਕੇ