ਨਵੀਂ ਦਿੱਲੀ, 19 ਜੂਨ 2022 – ਅਗਨੀਪਥ ਯੋਜਨਾ ਦਾ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਵੀ ਇਸ ਸਕੀਮ ਨੂੰ ਲੈ ਕੇ ਕੇਂਦਰ ‘ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕੇ, “ਵਾਰ-ਵਾਰ ਨੌਕਰੀਆਂ ਦੀ ਝੂਠੀ ਉਮੀਦ ਦੇ ਕੇ ਪ੍ਰਧਾਨ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਬੇਰੋਜ਼ਗਾਰੀ ਦੀ ਅੱਗ ‘ਤੇ ਚੱਲਣ ਲਈ ਮਜ਼ਬੂਰ ਕੀਤਾ ਹੈ। 8 ਸਾਲਾਂ ‘ਚ 16 ਕਰੋੜ ਨੌਕਰੀਆਂ ਦੇਣੀਆਂ ਸਨ ਪਰ ਨੌਜਵਾਨਾਂ ਨੂੰ ਪਕੌੜੇ ਤਲਣ ਦਾ ਹੀ ਗਿਆਨ ਮਿਲਿਆ ਹੈ। ਦੇਸ਼ ਦੀ ਇਸ ਹਾਲਤ ਲਈ ਸਿਰਫ਼ ਪ੍ਰਧਾਨ ਮੰਤਰੀ ਹੀ ਜ਼ਿੰਮੇਵਾਰ ਹੈ।”
ਤੁਹਾਨੂੰ ਦੱਸ ਦਈਏ ਕਿ ਫੌਜ ‘ਚ ਭਰਤੀ ਲਈ ਅਗਨੀਪਥ ਯੋਜਨਾ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਜੇਕਰ ਅੱਜ ਕਾਂਗਰਸ ਇਸ ਮੁੱਦੇ ‘ਤੇ ਸੱਤਿਆਗ੍ਰਹਿ ਅੰਦੋਲਨ ਕਰ ਰਹੀ ਹੈ। ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਹੈ ਕਿ ਇਸ ਯੋਜਨਾ ਨੂੰ ਲੈ ਕੇ ਨੌਜਵਾਨਾਂ ਦੇ ਮਨ ‘ਚ ਸ਼ੱਕ ਹੈ। ਉਨ੍ਹਾਂ ਪੁੱਛਿਆ ਹੈ ਕਿ ਕੀ ਅਗਨੀਵੀਰਾਂ ਨੂੰ 90 ਦਿਨਾਂ ਦੀ ਛੁੱਟੀ ਮਿਲੇਗੀ।
ਇਸ ਦੌਰਾਨ ਹਵਾਈ ਸੈਨਾ ਨੇ ਅਗਨੀਵੀਰਾਂ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਏਅਰਫੋਰਸ ਨੇ ਵੈੱਬਸਾਈਟ ‘ਤੇ ਨਿਯੁਕਤੀ ਲਈ ਸਾਰੀਆਂ ਸ਼ਰਤਾਂ, ਸਹੂਲਤਾਂ ਅਤੇ ਹੋਰ ਜਾਣਕਾਰੀ ਅਪਲੋਡ ਕਰ ਦਿੱਤੀ ਹੈ। ਇਸੇ ਦੌਰਾਨ ਕਾਂਗਰਸ ਵੱਲੋਂ ਅੱਜ ਇਸ ਮੁੱਦੇ ’ਤੇ ਸੱਤਿਆਗ੍ਰਹਿ ਅੰਦੋਲਨ ਕੀਤਾ ਜਾ ਰਿਹਾ ਹੈ। ਨਵੀਨਤਮ ਅਪਡੇਟਸ ਲਈ ਪੰਨੇ ਨੂੰ ਤਾਜ਼ਾ ਕਰਦੇ ਰਹੋ।