ਸਿੱਧੂ ਮੂਸੇਵਾਲਾ ਦਾ ਪੰਜਾਬ-ਹਰਿਆਣਾ SYL ਵਿਵਾਦ ‘ਤੇ ਗਾਇਆ ਗੀਤ ਅੱਜ ਹੋਵੇਗਾ ਰਿਲੀਜ਼

ਮਾਨਸਾ, 23 ਜੂਨ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ। ਇਹ ਗੀਤ ਪੰਜਾਬ-ਹਰਿਆਣਾ ਦੇ ਵਿਵਾਦਿਤ SYL ਮੁੱਦੇ ‘ਤੇ ਇਸੇ ਨਾਂ ਨਾਲ ਗਾਇਆ ਗਿਆ ਹੈ। ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਗਈ। ਇਸ ਨੂੰ ਪੜ੍ਹ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਗੀਤ ਦੇ ਰਿਲੀਜ਼ ਹੋਣ ਦੀ ਪੋਸਟ ਨੂੰ ਪ੍ਰਸ਼ੰਸਕਾਂ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕੀਤਾ।

ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਪਰ ਉਸਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ। ਅਜਿਹਾ ਹੀ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਮੂਸੇਵਾਲਾ ਨੇ SYL ‘ਤੇ ਲਿਖਿਆ ਸੀ।

ਸਿੱਧੂ ਮੂਸੇਵਾਲਾ ਨੇ ਇਸ ਗੀਤ ਵਿੱਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅਰਦਾਸ ਰੱਖੀ ਗਈ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

ਪਿਤਾ ਨੇ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ ‘ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਦਾ ਇੱਕ ਹੋਰ ਗੀਤ ਕਾਫੀ ਮਸ਼ਹੂਰ ਹੋ ਗਿਆ ਸੀ, ਜਿਸ ਦੇ ਰਿਲੀਜ਼ ਹੋਣ ਤੋਂ ਕੁਝ ਹਫਤੇ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਗੀਤ ਸੀ, “ਓਏ ਚੌਬਰ ਦੇ ਚਹਿਰੇ ਉੱਤੇ ਨੂਰ ਦਸਦਾਂ ਨੀ, ਏਹਦਾ ਉੱਠੇਗਾ ਜਵਾਨੀ ਵੀ ਜਨਾਜਾ ਮਿੱਠੀਏ”।

ਇਸ ਗੀਤ ਨੂੰ ਸਿੱਧੂ ਮੂਸੇਵਾਲਾ ਨੇ ਰੈਪਰ ਵਜ਼ੀਰ ਦੇ ਸਹਿਯੋਗ ਨਾਲ 15 ਮਈ ਨੂੰ ਰਿਲੀਜ਼ ਕੀਤਾ ਸੀ, ਸ਼ਾਇਦ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਆਖਰੀ ਗੀਤ ਹੈ ਅਤੇ ਇਸੇ ਗੀਤ ਦੇ ਬੋਲ ਸੱਚ ਹੋਣ ਜਾ ਰਹੇ ਹਨ। ਦੋ ਹਫ਼ਤੇ ਬਾਅਦ ਹੀ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੜ੍ਹੋ ਸੋਸ਼ਲ ਮੀਡੀਆ ‘ਤੇ ਐਕਟਿਵ ਗੈਂਗਸਟਰਾਂ ਨੂੰ ਟਰੈਕ ਕਰਨਾ ਕਿਉਂ ਹੋ ਰਿਹਾ ਹੈ ਮੁਸ਼ਕਿਲ ?

ਲੁਧਿਆਣਾ ‘ਚ ਸਵਾਈਨ ਫਲੂ ਕਾਰਨ BJP ਆਗੂ ਦੀ ਮੌਤ