- ਸਵਾਈਨ ਫਲੂ ਕਾਰਨ ਭਾਜਪਾ ਆਗੂ ਦੀ ਮੌਤ
- ਜ਼ਿਲ੍ਹੇ ‘ਚ 17 ਜੂਨ ਨੂੰ 3 ਲੋਕਾਂ ਦੀ ਮੌਤ ਦੀ ਪੁਸ਼ਟੀ
ਲੁਧਿਆਣਾ, 23 ਜੂਨ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਪਹਿਲਾਂ ਕੋਵਿਡ ਨੇ ਲੋਕਾਂ ਦੀ ਜਾਨ ਲੈ ਲਈ ਅਤੇ ਹੁਣ ਸਵਾਈਨ ਫਲੂ ਲੋਕਾਂ ਦੀ ਜਾਨ ਦਾ ਦੁਸ਼ਮਣ ਬਣ ਰਿਹਾ ਹੈ। ਭਾਜਪਾ ਆਗੂ ਸੰਦੀਪ ਕਪੂਰ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ ਹੈ। ਦੱਸ ਦੇਈਏ ਕਿ ਭਾਜਪਾ ਨੇਤਾ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।
ਬਿਮਾਰੀ ਕਾਰਨ ਸੰਦੀਪ ਕਪੂਰ ਪਿਛਲੇ 1 ਹਫ਼ਤੇ ਤੋਂ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਸਨ। 17 ਜੂਨ ਨੂੰ ਜਦੋਂ ਸੰਦੀਪ ਦੇ ਟੈਸਟ ਕੀਤੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ। ਇਸ ਕਾਰਨ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਲ੍ਹੇ ਵਿੱਚ ਹੁਣ ਤੱਕ ਸਵਾਈਨ ਫਲੂ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਸੂਬੇ ਦੇ ਮਹਾਂਮਾਰੀ ਵਿਗਿਆਨੀ ਡਾਕਟਰ ਗਗਨਦੀਪ ਗਰੋਵਰ ਨੇ ਭਾਜਪਾ ਆਗੂ ਸੰਦੀਪ ਕਪੂਰ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਦੇ ਮਰੀਜ਼ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਦਿਖਾਈ ਦੇਣ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਓ।