ਚੰਡੀਗੜ੍ਹ, 24 ਜੂਨ 2022 – ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ‘ਤੇ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਮਾਨ ਸਰਕਾਰ ਵੱਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ।
ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।