ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ, 24 ਜੂਨ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਰਾਜਨੀਤਿਕ ਹਸਤੀਆਂ ਅਤੇ ਪੰਜਾਬ ਦੇ ਉੱਘੇ ਗਾਇਕ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਤੋਂ ਬਿਨਾ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।

ਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੇ, ਜਿਨ੍ਹਾਂ ਨੂੰ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਸਫਲਤਾਪੂਰਵਕ ਚੜ੍ਹਾਈ ਕੀਤੀ। ਇਸ ਦੌਰਾਨ ਅਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਅਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ।

ਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ। ਸਦਨ ਨੇ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਦੇ ਗੀਤ ‘SYL’ ਦੇ ਮੁੱਕੇਬਾਜ਼ ਵੀਜੇਂਦਰ ਸਿੰਘ ਨੇ ਦੱਸੇ ਅਰਥ, ਪੜ੍ਹੋ ਕੀ ਕਿਹਾ ?

ਜਾਣੋ ਕੌਣ ਹੈ ਬਲਵਿੰਦਰ ਜਟਾਣਾ ?, ਸਿੱਧੂ ਮੂਸੇਵਾਲਾ ਨੇ SYL ਗੀਤ ‘ਚ ਕੀਤਾ ਹੈ ਜ਼ਿਕਰ