ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਠੀਕ, ਸੰਗਰੂਰ ਚੋਣਾਂ ਬਿਨਾਂ ਕਿਸੇ ਹਿੰਸਾ ਦੇ ਨੇਪਰੇ ਚੜ੍ਹੀਆਂ: ਮਲਵਿੰਦਰ ਕੰਗ

  • ਪਿਛਲੀਆਂ ਸਰਕਾਰਾਂ ਦੌਰਾਨ ਹੋਈ ਪੰਜਾਬ ਦੇ ਖਜ਼ਾਨੇ ਦੀ ਲੁੱਟ ਦੀ ਜਾਂਚ ਲਈ ਵਿਧਾਨ ਸਭਾ ‘ਚ ‘ਵਾਈਟ ਪੇਪਰ’ ਲੈ ਕੇ ਆਵੇਗੀ ਮਾਨ ਸਰਕਾਰ: ਮਾਲਵਿੰਦਰ ਕੰਗ
  • ਪੰਜਾਬ ਦੇ ਖਜ਼ਾਨੇ ਅਤੇ ਸਰਮਾਏ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਸਾਰਿਆਂ ਦਾ ਚਿਹਰਾ ਨੰਗਾ ਹੋਵੇਗਾ- ਮਾਲਵਿੰਦਰ ਕੰਗ

ਚੰਡੀਗੜ੍ਹ, 24 ਜੂਨ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ। ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬੇਤੁਕੇ ਬਿਆਨ ਦੇ ਰਹੀਆਂ ਹਨ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਸੰਗਰੂਰ ਉਪ ਚੋਣ ਬਿਨਾਂ ਕਿਸੇ ਹੰਗਾਮੇ ਦੇ ਸ਼ਾਂਤੀਪੂਰਨ ਸੰਪੰਨ ਹੋਈ। ਪੰਜਾਬ ਦੇ ਚੋਣ ਇਤਿਹਾਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ।

ਕੰਗ ਨੇ ਪਿਛਲੀਆਂ ਅਕਾਲੀ-ਕਾਂਗਰਸੀ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 2021 ‘ਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਗੋਲੀਆਂ ਤੱਕ ਚੱਲੀਆਂ ਸਨ। ਕੰਗ ਨੇ ‘ਆਪ’ ਆਗੂ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਚੰਨੀ ਸਰਕਾਰ ਵੇਲੇ ਇੱਕ ਚੋਣ ਸਮਾਗਮ ਦੌਰਾਨ ਉਨ੍ਹਾਂ ਨੂੰ ਵੀ ਅਜਿਹੇ ਹੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਅਕਾਲੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅਜਿਹੀ ਘਟਨਾ ਹੋਈ ਸੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਧੱਕਿਆ ਹੈ ਅਤੇ ਸੰਗਠਿਤ ਅਪਰਾਧਾਂ ਨੂੰ ਉਤਸ਼ਾਹਿਤ ਕੀਤਾ ਹੈ। ਜਿਸ ਦਾ ਨਤੀਜਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ।

‘ਆਪ’ ਬੁਲਾਰੇ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਹਾਲ ਹੀ ‘ਚ ਕੀਤੀ ਕਾਰਵਾਈ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਲੁੱਟ ਅਤੇ ਘਪਲਿਆਂ ਦੀ ਜਾਂਚ ਲਈ ਵਿਧਾਨ ਸਭਾ ਵਿੱਚ ‘ਵਾਈਟ ਪੇਪਰ’ ਲਿਆਉਣ ਜਾ ਰਹੀ ਹੈ। ਤਾਂ ਜੋ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਹਰ ਲੁੱਟ ਬਾਰੇ ਆਮ ਜਨਤਾ ਨੂੰ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਦੇ ਖ਼ਜ਼ਾਨੇ ਵਿੱਚ ਹੇਰਫੇਰ ਕੀਤੀ ਹੈ ਅਤੇ ਪੰਜਾਬ ਦੇ ਕੁਦਰਤੀ ਅਤੇ ਸਰਕਾਰੀ ਸਾਧਨਾਂ ਨੂੰ ਲੁੱਟਿਆ ਹੈ, ਉਨ੍ਹਾਂ ਦੇ ਚਿਹਰੇ ਹੁਣ ਨੰਗੇ ਹੋ ਜਾਣਗੇ। ਪੰਜਾਬ ਦੇ ਖਜ਼ਾਨੇ ਦੀ ਲੁੱਟ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਆਪਣਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਰੁਪਏ ਦੇ ਬੱਸ ਖਰੀਦ ਤੇ ਬਾਡੀ ਬਿਲਡਿੰਗ ਘੁਟਾਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ : ਅਕਾਲੀ ਦਲ

ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ: ਲੱਤ ‘ਚ ਹੀ ਲੱਗੀ ਰਹਿ ਗਈ ਸਰਿੰਜ