ਚੰਡੀਗੜ੍ਹ, 25 ਜੂਨ 2022 – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਸ ਸੈਸ਼ਨ ਵਿੱਚ ਵਿਧਾਇਕਾਂ ਦੀ ਪੈਨਸ਼ਨ ਸਬੰਧੀ ‘ਇਕ ਵਿਧਾਇਕ ਇੱਕ ਪੈਨਸ਼ਨ’ ਬਿੱਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਨਹੀਂ ਬਚਾਇਆ ਜਾਵੇਗਾ। ਇਸ ਦੇ ਨਾਲ ਹੀ ਖਾਲੀ ਵਾਅਦੇ ਵੀ ਨਹੀਂ ਕੀਤੇ ਜਾਣਗੇ। ਅਸੀਂ ‘ਇੱਕ ਵਿਧਾਇਕ ਇੱਕ ਪੈਨਸ਼ਨ’ ਰਾਹੀਂ ਇੱਕ ਮਿਸਾਲ ਕਾਇਮ ਕੀਤੀ ਹੈ ਅਤੇ ਇਸ ਬਜਟ ਸੈਸ਼ਨ ਵਿੱਚ ਇਸ ਬਾਰੇ ਬਿੱਲ ਲਿਆਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ‘ਆਪ’ ਦੀ ਵਿਚਾਰਧਾਰਾ ਦਾ ਮੁੱਖ ਨੁਕਤਾ ਭ੍ਰਿਸ਼ਟਾਚਾਰ ਮੁਕਤ ਸਥਾਨਕ ਪ੍ਰਸ਼ਾਸਨ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਸੂਬੇ ਦੀ ਵਿੱਤੀ ਸਥਿਤੀ ਬਾਰੇ ਵਾਈਟ ਪੇਪਰ ਪੇਸ਼ ਕੀਤਾ। ਉਨ੍ਹਾਂ ਸਦਨ ਦੇ ਫਰਸ਼ ‘ਤੇ ਵਾਈਟ ਪੇਪਰ ਰੱਖਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਹਿਲੇ ਸਦਨ ‘ਚ ਕੀਤਾ ਵੱਡਾ ਐਲਾਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕਰਨ ਵਾਲੀਆਂ ਨਿੱਜੀ ਖੰਡ ਮਿੱਲਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨਿੱਜੀ ਖੰਡ ਮਿੱਲਾਂ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕੀਤੀ ਤਾਂ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਜਾਣਗੀਆਂ। ਕਿਸਾਨਾਂ ਦਾ ਕਰੀਬ 313 ਕਰੋੜ ਰੁਪਏ ਮਿੱਲਾਂ ਵੱਲ ਬਕਾਇਆ ਹੈ। ਸੂਬਾ ਸਰਕਾਰ ਇਸ ਸਬੰਧੀ ਤੁਰੰਤ ਕਦਮ ਚੁੱਕੇਗੀ। ਹਰਪਾਲ ਚੀਮਾ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਨਵੇਂ ਸਾਲ ਦੇ ਬਜਟ ਵਿੱਚ 323 ਕਰੋੜ ਰੁਪਏ ਮੰਗੇ ਹਨ।