ਨਵੀਂ ਦਿੱਲੀ, 29 ਜੂਨ 2022 – ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਨੇ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈ ਲਿਆ ਹੈ।
ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 14 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ।
ਜਿਥੇ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰਕੇ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ। ਕੋਰਟ ‘ਚ ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜਗਦੀਪ ਭਗਵਾਨਪੁਰੀਆ ਨਾਲ ਜੁੜੇ ਹੋਏ ਹਨ, ਜਿਸ ਕਰਨ ਜੱਗੂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੀ ਲੋੜ ਹੈ।
ਜਦੋਂ ਕੇ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਉਥੇ ਹੀ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈਣ ਦੇ ਹੁਕਮ ਦਿੱਤੇ ਹਨ ਅਤੇ ਪੰਜਾਬ ਪੁਲਿਸ ਨੂੰ ਜੱਗੂ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।