ਫ਼ਾਜ਼ਿਲਕਾ, 29 ਜੂਨ 2022 – ਜਲਾਲਾਬਾਦ ‘ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ 5 ਬੱਚਿਆਂ ‘ਚੋਂ ਤਿੰਨ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋਂ ਬੱਚੇ ਇਕ ਹੀ ਪਰਿਵਾਰ ਦੇ ਦਸੇ ਜਾ ਰਹੇ ਹਨ ਅਤੇ ਰਿਸ਼ਤੇਦਾਰੀ ‘ਚ ਤਿੰਨੋਂ ਭੈਣ ਭਰਾ ਲਗਦੇ ਸੀ। ਮ੍ਰਿਤਕਾਂ ‘ਚ ਦੋ ਲੜਕੀਆਂ ਅਤੇ ਇਕ ਲੜਕਾ ਦੱਸਿਆ ਜਾ ਰਿਹਾ ਹੈ।
ਦਰਅਸਲ ਮੱਸਿਆ ਕਾਰਨ ਇਹ ਤਿੰਨ ਪਰਿਵਾਰ ਆਪਣੇ ਬੱਚਿਆਂ ਸਮੇਤ ਗੁਰਦੁਆਰਾ ਸਾਹਿਬ ਆਏ ਸਨ ਅਤੇ ਸਰੋਵਰ ‘ਚ ਇਸ਼ਨਾਨ ਕਰਨ ਦੌਰਾਨ ਤਿੰਨ ਪਰਿਵਾਰਾਂ ਦੇ ਬੱਚਿਆਂ ਦੀ ਪੈਰ ਤਿਲਕ ਜਾਣ ਕਾਰਨ ਸਰੋਵਰ ਵਿੱਚ ਡੁੱਬ ਕੇ ਮੌਤ ਹੋ ਗਈ।
ਜਦੋਂ ਬਚੇ ਤਿਲਕ ਕੇ ਪਾਣੀ ‘ਚ ਡੁੱਬਣ ਲੱਗੇ ਤਾਂ ਉਹਨਾਂ ਨਾਲ ਮੌਜੂਦ ਬੱਚਿਆਂ ਨੇ ਕਾਫੀ ਰੌਲਾ ਪਾਇਆ ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰ ਮੌਕੇ ਤੇ ਪੁੱਜੇ ਉਨ੍ਹਾਂ ਨੂੰ ਬਾਹਰ ਕੱਢਿਆ ਪਰ ਉਸ ਸਮੇਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ ਮ੍ਰਿਤਕਾਂ ਵਿੱਚ ਇੱਕ ਲੜਕਾ ਅਤੇ ਉਸ ਦੀਆ ਭੂਆ ਦੀਆਂ ਦੋ ਲੜਕੀਆਂ ਸ਼ਾਮਲ ਹਨ। ਬੱਚਿਆਂ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।