ਦੋਸਤ ਨੇ ਦੋਸਤ ਦਾ ਇੱਟਾਂ ਮਾਰ-ਮਾਰ ਕੇ ਕੀਤਾ ਕਤਲ, ਤਾਸ਼ ਖੇਡਦੇ ਵੇਲੇ ਹੋਈ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿੱਤਾ ਅੰਜਾਮ

ਅੰਮ੍ਰਿਤਸਰ, 30 ਜੂਨ 2022 – ਅੰਮ੍ਰਿਤਸਰ ‘ਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਸਾਫ ਦਿਖਾਈ ਦੇ ਰਿਹਾ ਹੈ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਚਾਚੋਵਾਲੀ ਦਾ ਹੈ ਜਿਥੇ ਕਿ ਦੋਸਤ ਨੇ ਦੋਸਤ ਨਾਲ ਤਾਸ਼ ਖੇਡਦੇ ਸਮੇਂ ਇੱਟ ਮਾਰ ਕੇ ਉਸਦਾ ਕਤਲ ਕਰ ਦਿੱਤਾ।

ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਸ ਦੀ ਕਾਰਵਾਈ ਤੋਂ ਨਾਖੁਸ਼ ਹੋ ਕੇ ਧਰਨਾ ਪ੍ਰਦਰਸ਼ਨ ਦੇਣ ਦੀ ਵੀ ਗੱਲ ਕੀਤੀ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਜੋਬਨਪਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋਬਨ ਦੀ ਰਵਿੰਦਰ ਸਿੰਘ ਦੇ ਨਾਲ ਪੁਰਾਣੀ ਰੰਜਿਸ਼ ਵੀ ਚਲਦੀ ਆ ਰਹੀ ਸੀ ਅਤੇ ਇਕ ਸਾਲ ਪਹਿਲਾਂ ਉਨ੍ਹਾਂ ਦਾ ਮਾਮੂਲੀ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਹ ਇੱਕ ਦੂਜੇ ਨੂੰ ਫਿਰ ਬੁਲਾਉਣ ਲੱਗ ਪਏ ਸਨ।

ਦੇਰ ਰਾਤ ਉਹ ਪਿੰਡ ਵਿਚ ਇਕ ਬੰਬੀ ਤੇ ਬੈਠ ਕੇ ਤਾਸ਼ ਖੇਡ ਰਹੇ ਸੀ ਜਿਸ ਤੋਂ ਬਾਅਦ ਸਵੇਰੇ ਜੋਬਨਪਰੀਤ ਸਿੰਘ ਦੀ ਉਥੋਂ ਲਾਸ਼ ਹੀ ਮਿਲੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪੁਲਸ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਗਰ ਉਨ੍ਹਾਂ ਦੀ ਮੰਗ ਨਾ ਪੂਰੀ ਹੋਈ ਤਾਂ ਪਠਾਨਕੋਟ ਨੈਸ਼ਨਲ ਹਾਈਵੇ ਬਲੌਕ ਕਰ ਕੇ ਧਰਨਾ ਪ੍ਰਦਰਸ਼ਨ ਕਰਨਗੇ

ਦੂਜੇ ਪਾਸੇ ਇਸ ਮਾਮਲੇ ਚ ਥਾਣਾ ਜੈਂਤੀਪੁਰ ਦੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਵਿੰਦਰ ਸਿੰਘ ਤੇ ਜੋਬਨਪ੍ਰੀਤ ਸਿੰਘ ਨਾਮ ਦੇ ਦੋਨੋਂ ਦੋਸਤ ਪਿੰਡ ਚਾਚੋਵਾਲੀ ਚ ਮੋਟਰ ਤੇ ਬੈਠ ਕੇ ਤਾਸ਼ ਖੇਡ ਰਹੇ ਸੀ ਅਤੇ ਤਾਸ਼ ਖੇਡਣ ਦੇ ਦੌਰਾਨ ਹੀ ਉਨ੍ਹਾਂ ਦਾ ਝਗੜਾ ਹੋਇਆ ਤੇ ਜਿਸ ਦੌਰਾਨ ਰਵਿੰਦਰ ਸਿੰਘ ਨੇ ਜੋਬਨਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਸ ਵਲੋਂ ਆਰੋਪੀ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਅਜੇ ਆਰੋਪੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ: ਲਾਰੈਂਸ ਤੇ ਗੋਲਡੀ ਬਰਾੜ ਤੋਂ ਜਾਨ ਨੂੰ ਦੱਸਿਆ ਸੀ ਖਤਰਾ

ਬਿਜਲੀ ਬੋਰਡ ਦੇ ਫੋਰਥ ਕਲਾਸ ਕਰਮਚਾਰੀ ਨਾਲ ਹੋਈ ਅਨੋਖੇ ਢੰਗ ਨਾਲ 40 ਲੱਖ ਦੀ ਠੱਗੀ, ਪੜ੍ਹੋ ਕੀ ਹੈ ਮਾਮਲਾ ?