ਜਲੰਧਰ, 30 ਜੂਨ 2022 – ਜਲੰਧਰ ਵਿਖੇ ਪੀਏਪੀ ਕੰਪਲੈਕਸ ਦੀ ਕੰਧ ਤੇ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਹਨ। ਇੱਕ ਮਹੀਨੇ ਦੇ ਅੰਦਰ ਹੀ ਦੂਜੀ ਵਾਰ ਖਾਲਿਸਤਾਨੀ ਪੱਖੀਆਂ ਵੱਲੋਂ ਜਲੰਧਰ ‘ਚ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਹਨ। ਇਸ ਤੋਂ ਪਹਿਲਾਂ ਜਦੋਂ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਹਰੀ ਝੰਡੀ ਦੇਣ ਆਉਣਾ ਸੀ ਉਦੋਂ ਵੀ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਗਏ ਹਨ।
ਪੁਲਿਸ ਨੇ ਸੂਚਨਾ ਮਿਲਦੇ ਹੀ ਕੰਧ ਤੋਂ ਖਾਲਿਸਤਾਨ ਦੇ ਨਾਅਰੇ ਹਟਾ ਦਿੱਤੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਵੱਲੋਂ ਸੋਸ਼ਲ ਮੀਡੀਆ ‘ਤੇ ਜਲੰਧਰ ‘ਚ ਬਣੇ ਪੁਲਿਸ ਦੇ ਪੀ.ਏ.ਪੀ. ਕੰਪਲੈਕਸ ਦੀਆਂ ਕੰਧਾਂ ਤੇ ਖਾਲਿਸਤਾਨੀ ਨਾਅਰੇ ਲਿਖ ਕੇ ਵੀਡੀਓ ਵਾਇਰਲ ਕਰ ਦਿੱਤੀ ਗਈ ਹੈ, ਜਿਸ ਕੰਧ ‘ਤੇ ਨਾਅਰੇ ਲਿਖੇ ਗਏ ਹਨ, ਉਹ ਇਕ ਨੰਬਰ ਗੇਟ ਹੈ।
ਹਾਲਾਂਕਿ ਮੀਡੀਆ ਦੇ ਆਉਣ ਤੋਂ ਪਹਿਲਾਂ ਪੁਲਿਸ ਮੁਲਾਜ਼ਮਾਂ ਨੇ ਨਾਅਰਿਆਂ ਨੂੰ ਨੀਲੇ ਰੰਗ ਨਾਲ ਪੇਂਟ ਕਰ ਦਿੱਤਾ ਹੈ।