ਤਰਨਤਾਰਨ, 2 ਜੁਲਾਈ 2022 – ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ਵਿੱਚ ਖੇਤਾਂ ਵਿੱਚ ਬਿਜਲੀ ਦੇ ਖੰਭਿਆਂ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਇਸ ਦੁਰਾਂ ਦੋਵਾਂ ਧੜਿਆਂ ਵੱਲੋਂ ਤਲਵਾਰਾਂ ਅਤੇ ਗੰਡਾਸਿਆਂ ਦੀ ਖੁਲਕ ਕੇ ਵਰਤੋਂ ਕੀਤੀ ਗਈ ਅਤੇ ਇਸ ਤੋਂ ਬਿਨਾ ਇਸ ਲੜਾਈ ‘ਚ ਗੋਲੀਆਂ ਚਾਲਾਂ ਦੀ ਵੀ ਖ਼ਬਰ ਸਾਹਮਣੇ ਆਈ ਹੈ। ਇਸ ਲੜਾਈ ‘ਚ ਹੋਈ ਗੋਲੀਬਾਰੀ ‘ਚ ਦੋ ਲੋਕ ਜ਼ਖਮੀ ਹੋ ਗਏ ਹਨ।
ਤਰਨਤਾਰਨ ਦੇ ਪਿੰਡ ਵਰਨਾ ਦੇ ਖੇਤਾਂ ‘ਚ ਰਸਤੇ ‘ਚ ਲੱਗੇ ਬਿਜਲੀ ਦੇ ਖੰਭੇ ਨੂੰ ਲੈ ਕੇ ਝਗੜਾ ਹੋ ਗਿਆ। ਸ਼ਿਕਾਇਤ ਮਿਲਣ ’ਤੇ ਜਦੋਂ ਪਾਵਰਕੌਮ ਦੇ ਲੋਕ ਇਸ ਨੂੰ ਹਟਾਉਣ ਲਈ ਪੁੱਜੇ ਤਾਂ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਪਹਿਲਾਂ ਤਾਂ ਬਿਜਲੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੇ ਸਾਹਮਣੇ ਦੋਵਾਂ ਧੜਿਆਂ ਵਿੱਚ ਬਹਿਸ ਹੋਈ ਪਰ ਅਚਾਨਕ ਮਾਹੌਲ ਗਰਮ ਹੋ ਗਿਆ ਅਤੇ ਦੋਵਾਂ ਧਿਰਾਂ ਨੇ ਤੇਜ਼ਧਾਰ ਹਥਿਆਰ ਲੈ ਕੇ ਇਕ ਦੂਜੇ ‘ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਉੱਥੇ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸੇ ਸਮੇਂ ਉੱਥੇ ਮੌਜੂਦ ਇੱਕ ਵਿਅਕਤੀ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਕੈਮਰੇ ਵਿੱਚ ਕੈਦ ਕਰ ਲਿਆ।
ਇਸ ਲੜਾਈ ਵਿੱਚ ਸਿਰਫ਼ ਨੌਜਵਾਨ ਹੀ ਸ਼ਾਮਲ ਨਹੀਂ ਸਨ, ਇੱਕ ਬਜ਼ੁਰਗ ਵਿਅਕਤੀ ਵੀ ਤਲਵਾਰ ਨਾਲ ਹਮਲਾ ਕਰਦਾ ਨਜ਼ਰ ਆ ਰਿਹਾ ਹੈ।