- ਕਿਹਾ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ
ਚੰਡੀਗੜ੍ਹ, 2 ਜੁਲਾਈ 2022 – ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡਿਆ ‘ਤੇ ਪੋਸਟ ਪਾ ਕੇ ਇਸਦੀ ਜਾਣਕਾਰੀ ਦਿੱਤੀ ਹੈ।
ਰਵੀ ਸਿੰਘ ਖਾਲਸਾ ਨੇ ਇਸ ਦੌਰਾਨ ਭਾਜਪਾ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਉਠਾਉਣ ਤੋਂ ਨਹੀਂ ਰੋਕੇਗਾ!