ਰਾਜਾ ਵੜਿੰਗ ਦੇ PA ਦੀ ਸੜਕ ਹਾਦਸੇ ਵਿਚ ਮੌਤ

ਫਾਜ਼ਿਲਕਾ, 7 ਜੁਲਾਈ 2022 – ਜ਼ਿਲ੍ਹੇ ਦੇ ਪਿੰਡ ਘੱਲੂ ਨੇੜੇ ਬੀਤੀ ਦੇਰ ਰਾਤ ਇੱਕ ਕਾਰ ਅਤੇ ਟਰੈਕਟਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ‘ਚ ਕਾਰ ‘ਚ ਸਵਾਰ ਵਿਅਕਤੀ ਨੂੰ ਉਥੇ ਮੌਜੂਦ ਕੁਝ ਲੋਕਾਂ ਨੇ ਕਾਰ ‘ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਫਾਜ਼ਿਲਕਾ ‘ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਸਪਤਾਲ ‘ਚ ਪਹੁੰਚੇ ਲੋਕਾਂ ਨੇ ਦੱਸਿਆ ਕਿ ਉਕਤ ਵਿਅਕਤੀ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦਾ ਨਿੱਜੀ ਸਕੱਤਰ ਹੈ, ਜਦਕਿ ਪੁਲਸ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਹੀ ਪੂਰੀ ਜਾਣਕਾਰੀ ਲੈਣ ਦੀ ਗੱਲ ਕਰ ਰਹੀ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਮ੍ਰਿਤਕ ਦੀ ਫੋਟੋ ਸ਼ੇਅਰ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਰਕਾਰੀ ਹਸਪਤਾਲ ਵਿੱਚ ਮੌਜੂਦ ਫਾਜ਼ਿਲਕਾ ਦੇ ਡੀਐਸਪੀ ਜੋਰਾ ਸਿੰਘ ਨੇ ਦੱਸਿਆ ਕਿ ਥਾਣਾ ਖੂਈਖੇੜਾ ਦੇ ਐਸਐਚਓ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਪਿੰਡ ਘੱਲੂ ਦੇ ਬੱਸ ਸਟੈਂਡ ਨੇੜੇ ਇੱਕ ਕਾਰ ਅਤੇ ਟਰੈਕਟਰ ਦੀ ਟੱਕਰ ਹੋ ਗਈ ਹੈ। ਜਿਸ ‘ਤੇ ਥਾਣਾ ਇੰਚਾਰਜ ਅਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਉਥੇ ਮੌਜੂਦ ਲੋਕਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਰ ‘ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਉਕਤ ਕਾਰ ਟਰੈਕਟਰ ਦੇ ਪਿੱਛੇ ਲੱਕੜ ਦੇ ਰੇਹੜੇ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ।

ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਬਰਾੜ ਵਜੋਂ ਹੋਈ ਹੈ, ਜੋ ਫਾਜ਼ਿਲਕਾ ਵਾਲੇ ਪਾਸੇ ਤੋਂ ਅਬੋਹਰ ਜਾ ਰਿਹਾ ਸੀ। ਜਦੋਂਕਿ ਮ੍ਰਿਤਕ ਨੂੰ ਨਾਲ ਲੈ ਕੇ ਆਏ ਲੋਕਾਂ ਨੇ ਉਸ ਨੂੰ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਨਿੱਜੀ ਸਕੱਤਰ ਦੱਸਿਆ। ਜਦੋਂਕਿ ਇਸ ਬਾਰੇ ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਫਿਲਹਾਲ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਹਸਪਤਾਲ ‘ਚ ਮੌਜੂਦ ਡਾਕਟਰ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਸੜਕ ਹਾਦਸੇ ਤੋਂ ਬਾਅਦ ਹੀ ਮੌਤ ਹੋ ਗਈ, ਜਦੋਂ ਕਿ ਹਸਪਤਾਲ ਲਿਆਂਦਾ ਗਿਆ ਤਾਂ ਉਸ ਨੂੰ ਸਾਹ ਨਹੀਂ ਆ ਰਿਹਾ ਸੀ। ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਫੇਸਬੁੱਕ ‘ਤੇ ਮ੍ਰਿਤਕ ਭੁਪਿੰਦਰ ਸਿੰਘ ਬਰਾੜ ਨਾਲ ਫੋਟੋ ਸ਼ੇਅਰ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਬਾਰੇ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਹ ਅਤੇ ਉਨ੍ਹਾਂ ਦੇ ਪਰਿਵਾਰ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਉਹ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਆਗੂ ਦੀ ਰਿਸ਼ਵਤ ਮੰਗਣ ਦੀ ਆਡੀਓ ਹੋਈ ਵਾਇਰਲ, SHO ਦੇ ਤਬਾਦਲੇ ਲਈ ਰਿਸ਼ਵਤ ਮੰਗਣ ਦੇ ਦੋਸ਼

ਜੇਲ੍ਹ ‘ਚ ਬੰਦ ਰਾਮ ਰਹੀਮ ਨਕਲੀ, ਅਸਲੀ ਡੇਰਾ ਮੁਖੀ ਨੂੰ ਰਾਜਸਥਾਨ ਤੋਂ ਕੀਤਾ ਅਗਵਾ, ਸਮਰਥਕਾਂ ਨੇ ਲਾਏ ਇਲਜ਼ਾਮ, ਭਲਕੇ ਹਾਈਕੋਰਟ ‘ਚ ਸੁਣਵਾਈ