ਚੰਡੀਗੜ੍ਹ, 6 ਜੁਲਾਈ 2022 – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮਗਰੋਂ ਸੀ.ਐੱਮ. ਮਾਨ ਦੀ ਕੈਬਨਿਟ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ ‘ਤੇ ਮੋਹਰ ਲਾਈ ਗਈ। ਇਸ ਸੰਬੰਧੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।

