ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

  • ਕਿਹਾ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ
  • ਪਾਰਦਰਸ਼ੀ, ਜਵਾਬਦੇਹ, ਸਕਾਰਾਤਮਕ ਅਤੇ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣ ਦਾ ਅਹਿਦ

ਚੰਡੀਗੜ੍ਹ, 7 ਜੁਲਾਈ 2022 – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਸ੍ਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਸ੍ਰੀ ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਸ੍ਰੀ ਦਵਿੰਦਰਜੀਤ ਸਿੰਘ ਲਾਡੀ ਤੇ ਸ੍ਰੀ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ।

ਇਸ ਮੌਕੇ ਮੌਜੂਦ ਮੰਤਰੀ ਸਾਹਿਬਾਨ ਨੇ ਉਮੀਦ ਜਤਾਈ ਕਿ ਸ੍ਰੀ ਅਮਨ ਅਰੋੜਾ ਇੱਕ ਮਿਹਨਤੀ, ਕੁਸ਼ਲ ਅਤੇ ਦੂਰਅੰਦੇਸ਼ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਿਭਾਗ ਦੂਣੀ-ਚੌਣੀ ਤਰੱਕੀ ਕਰੇਗਾ।

ਸ੍ਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਸੀ.ਏ. ਗਮਾਡਾ ਸ੍ਰੀ ਅਰਸ਼ਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸ੍ਰੀ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਪ੍ਰਮੇਸ਼ਵਰੀ ਦੇਵੀ, ਪਤਨੀ ਸ੍ਰੀਮਤੀ ਸ਼ਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਸ੍ਰੀਮਤੀ ਨੀਨਾ ਮਲਹੋਤਰਾ, ਸਹੁਰਾ ਸ੍ਰੀ ਸੰਦੀਪ ਗਿਲਹੋਤਰਾ, ਸੱਸ ਸ੍ਰੀਮਤੀ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ