ਚੰਡੀਗੜ੍ਹ, 11 ਜੁਲਾਈ 2022 – ਸੈਕਟਰ-9 ਸਥਿਤ ਕਾਰਮਲ ਕਾਨਵੈਂਟ ਸਕੂਲ ‘ਚ ਦਰੱਖਤ ਡਿੱਗਣ ਕਾਰਨ ਇਕ ਬੱਚੀ ਦੀ ਮੌਤ ਹੋਣ ‘ਤੇ ਮੁਲਾਜ਼ਮਾਂ ਅਤੇ ਵਿਭਾਗ ਨੇ ਇਕ-ਦੂਜੇ ‘ਤੇ ਜ਼ਿੰਮੇਵਾਰੀ ਥੋਪਦੇ ਹੋਏ ਤੇਰਾ-ਮੇਰਾ ਸ਼ੁਰੂ ਕਰ ਦਿੱਤਾ ਹੈ। ਬਾਅਦ ‘ਚ ਇਹ ਕਹਿ ਕੇ ਦੋਸ਼ ਸਕੂਲ ‘ਤੇ ਸੁੱਟ ਦਿੱਤਾ ਗਿਆ ਕਿ ਇਹ ਸਕੂਲ ਦੀ ਜਾਇਦਾਦ ਹੈ। ਹੁਣ ਪ੍ਰਸ਼ਾਸਨ ਵੱਲੋਂ ਜਾਂਚ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਸਿਰਫ਼ ਉਨ੍ਹਾਂ ਅਧਿਕਾਰੀਆਂ ਨੂੰ ਹੀ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਇਹ ਦੋਸ਼ ਲਾਏ ਜਾ ਰਹੇ ਹਨ।
ਹੁਣ ਇਸ ਘਟਨਾ ਤੋਂ ਬਾਅਦ ਹੁਣ ਸ਼ਹਿਰ ਵਿੱਚ ਪੁਰਾਣੇ ਅਤੇ Unsafe ਦਰੱਖਤਾਂ ਦਾ ਸਰਵੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਈ ਨਵੀਆਂ ਤਬਦੀਲੀਆਂ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਅਸਲ ‘ਚ 8 ਜੁਲਾਈ ਦਿਨ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਸਵੇਰੇ ਇੱਕ ਵੱਡਾ ਦਰੱਖਤ ਡਿੱਗ ਪਿਆ ਸੀ। ਦਰੱਖਤ ਡਿੱਗਣ ਨਾਲ ਕਈ ਬੱਚੇ ਇਸ ਦੀ ਲਪੇਟ ‘ਚ ਆ ਗਏ ਸਨ ਅਤੇ 13 ਤੋਂ ਜ਼ਿਆਦਾ ਸਕੂਲੀ ਬੱਚੇ ਜ਼ਖਮੀ ਹੋਏ ਹਨ। ਜਦੋਂ ਕੇ 1 ਬਚੇ ਦੀ ਮੌਤ ਹੋ ਗਈ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਵੀ ਰਹੇ ਸਨ।