ਮੁੱਖ ਮੰਤਰੀ ਨਿਵਾਸ ਦੇ ਬਾਹਰ ਖੁਦਕੁਸ਼ੀ ਦੀ ਕੋਸ਼ਿਸ਼: ਇੱਕ ਨੌਜਵਾਨ ਨੇ ਪੀਤੀ ਸਪਰੇਅ, ਦੂਜੇ ਨੇ ਲਿਆ ਫਾਹਾ

ਚੰਡੀਗੜ੍ਹ, 16 ਜੁਲਾਈ 2022 – ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਦੋ ਨੌਜਵਾਨਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇੱਕ ਨੌਜਵਾਨ ਨੇ ਜ਼ਹਿਰੀਲੀ ਸਪਰੇਅ ਪੀ ਲਈ। ਜਦਕਿ ਦੂਜੇ ਨੇ ਧਰਨੇ ਵਾਲੀ ਥਾਂ ‘ਤੇ ਹੀ ਫਾਂਸੀ ਲਾਉਣ ਦੀ ਕੋਸ਼ਿਸ਼ ਕੀਤੀ। ਸਪਰੇਅ ਪੀਣ ਵਾਲੇ ਨੌਜਵਾਨ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਫਾਹਾ ਲਗਾਉਣ ਵਾਲੇ ਨੌਜਵਾਨ ਨੂੰ ਹੋਰ ਸਾਥੀਆਂ ਨੇ ਮੌਕੇ ‘ਤੇ ਹੀ ਬਚਾ ਲਿਆ। ਇਹ ਨੌਜਵਾਨ ਪੁਲੀਸ ਭਰਤੀ ਲਈ ਨਿਯੁਕਤੀ ਪੱਤਰ ਦੇਣ ਦੀ ਮੰਗ ਕਰ ਰਹੇ ਹਨ।

2006-17 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਈਆਂ ਸੀ। ਇਸ ਦੌਰਾਨ ਨੌਜਵਾਨਾਂ ਦੇ ਸਾਰੇ ਟੈਸਟਾਂ ਤੋਂ ਬਾਅਦ ਵੈਰੀਫਿਕੇਸ਼ਨ ਵੀ ਕੀਤੀ ਗਈ। ਅਕਾਲੀ ਸਰਕਾਰ ਵੇਲੇ ਹੋਈ ਭਰਤੀ ਤੋਂ ਬਾਅਦ ਕਾਂਗਰਸ ਸਰਕਾਰ ਨੇ ਅਗਲੇ 5 ਸਾਲ ਤੱਕ ਨਹੀਂ ਸੁਣੀ। ਇਸ ਦੀ ਮੰਗ ਨੂੰ ਲੈ ਕੇ ਨੌਜਵਾਨ ਧਰਨਾ ਦੇ ਰਹੇ ਹਨ। ਹੁਣ 11 ਨੌਜਵਾਨ ਮਾਨ ਦੀ ਰਿਹਾਇਸ਼ ਦੇ ਬਾਹਰ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਹਰ ਕੋਈ ਖੁਦਕੁਸ਼ੀ ਕਰ ਲਵੇਗਾ।

ਪੁਲੀਸ ਭਰਤੀ ਦੀ ਉਡੀਕ ਵਿੱਚ ਇਹ ਨੌਜਵਾਨ 10 ਮਈ ਤੋਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਧਰਨਾ ਦੇ ਰਹੇ ਹਨ। ਨੌਜਵਾਨਾਂ ਦਾ ਦੋਸ਼ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੀ ਭਰੋਸਾ ਦਿੱਤਾ। ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

35 ਮਾਲ ਅਫਸਰਾਂ/ਤਹਿਸੀਲਦਾਰਾਂ ਦੇ ਤਬਾਦਲੇ

ਸਿਮਰਜੀਤ ਬੈਂਸ ਮੁੜ ਤੀਜੀ ਵਾਰ 2 ਦਿਨ ਦੇ ਰਿਮਾਂਡ ‘ਤੇ, 4 ਮੁਲਜ਼ਮਾਂ ਨੂੰ ਜੇਲ੍ਹ ਭੇਜਿਆ