ਚੰਡੀਗੜ੍ਹ, 17 ਜੁਲਾਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ 14 ਮੰਤਰੀਆਂ ਨੂੰ ਜ਼ਿਲ੍ਹੇ ਸੌਂਪ ਦਿੱਤੇ ਹਨ। ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਗੇ। ਇਸ ਤੋਂ ਇਲਾਵਾ ਉਹ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਜ਼ਿੰਮੇਵਾਰੀ ਲੈਣਗੇ। ਖਾਸ ਗੱਲ ਇਹ ਹੈ ਕਿ ਕਿਸੇ ਵੀ ਮੰਤਰੀ ਨੂੰ ਉਸ ਦਾ ਗ੍ਰਹਿ ਜ਼ਿਲ੍ਹਾ ਅਲਾਟ ਨਹੀਂ ਕੀਤਾ ਗਿਆ ਹੈ। ਮੰਤਰੀਆਂ ਨੂੰ ਹੁਣ ਲਗਾਤਾਰ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨੀਆਂ ਪੈਣਗੀਆਂ। ਇਸ ਤੋਂ ਇਲਾਵਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵੀ ਜਾਂਚ ਕੀਤੀ ਜਾਵੇਗੀ।
ਪੜ੍ਹੋ ਕਿਹੜੇ-ਕਿਹੜੇ ਮੰਤਰੀ ਕਿਹੜਾ-ਕਿਹੜਾ ਜ਼ਿਲ੍ਹਾ ਮਿਲਿਆ
- ਵਿੱਤ ਮੰਤਰੀ ਹਰਪਾਲ ਚੀਮਾ – ਪਟਿਆਲਾ
- ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ – ਅੰਮ੍ਰਿਤਸਰ ਅਤੇ ਤਰਨਤਾਰਨ
- ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਮੰਤਰੀ – ਬਠਿੰਡਾ ਅਤੇ ਮਾਨਸਾ ਵਿਖੇ
- ਬਿਜਲੀ ਮੰਤਰੀ ਹਰਭਜਨ ਸਿੰਘ – ਫਿਰੋਜ਼ਪੁਰ ਅਤੇ ਮੋਗਾ
- ਜੰਗਲਾਤ ਮੰਤਰੀ ਲਾਲਚੰਦ ਕਟਾਰੂਚੱਕ – ਲੁਧਿਆਣਾ
- ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ – ਗੁਰਦਾਸਪੁਰ ਅਤੇ ਪਠਾਨਕੋਟ
- ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ – ਸੰਗਰੂਰ
- ਮਾਲ ਮੰਤਰੀ ਬ੍ਰਹਮਸ਼ੰਕਰ ਝਿੰਪਾ – ਰੋਪੜ ਅਤੇ ਮੋਹਾਲੀ
- ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ – ਹੁਸ਼ਿਆਰਪੁਰ
- ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ – ਸ੍ਰੀ ਫਤਹਿਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ
- ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਝਰ – ਜਲੰਧਰ
- ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ – ਫਰੀਦਕੋਟ ਅਤੇ ਫਾਜ਼ਿਲਕਾ
- ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ – ਬਰਨਾਲਾ ਅਤੇ ਮਲੇਰਕੋਟਲਾ
- ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ – ਸ਼ਹੀਦ ਭਗਤ ਸਿੰਘ ਨਗਰ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਹਰ ਛੋਟੀ ਜਿਹੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਨਵੇਂ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।