ਮੂਸੇਵਾਲਾ ਕਤਲਕਾਂਡ: ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ 4 ਨੂੰ ਨਿਆਇਕ ਹਿਰਾਸਤ ‘ਚ ਭੇਜਿਆ

ਮਾਨਸਾ, 17 ਜੁਲਾਈ 2022 – ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਤੇ ਦੀਪਕ ਟੀਨੂੰ ਦਾ 4 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਸਾ ਪੁਲਿਸ ਨੇ ਸਿਵਲ ਹਸਪਤਾਲ ‘ਚ ਮੈਡੀਕਲ ਚੈੱਕਅੱਪ ਕਰਵਾਉਣ ਉਪਰੰਤ ਸਥਾਨਕ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਚਾਰਾਂ ਦੀ ਸੁਣਵਾਈ ਕਰਦਿਆਂ ਇਹਨਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਮਾਨਸਾ ਜੇਲ੍ਹ ‘ਚ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਉਕਤ ਨੂੰ 4 ਜੁਲਾਈ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਸੀ, ਦਾ 5 ਜੁਲਾਈ ਨੂੰ ਮਾਨਸਾ ਦੀ ਅਦਾਲਤ ਨੇ 8 ਦਿਨਾਂ ਪੁਲਿਸ ਰਿਮਾਂਡ ਦਿੱਤਾ ਸੀ ਅਤੇ ਮੁੜ ਫ਼ਿਰ 4 ਦਿਨ ਦਾ ਵਾਧਾ ਕਰ ਦਿੱਤਾ ਸੀ। ਵੇਖਣਾ ਇਹ ਹੋਵੇਗਾ ਕਿ ਸੁਰੱਖਿਆ ਪੱਖ ਤੋਂ ਜੇਲ੍ਹ ਪ੍ਰਸ਼ਾਸਨ ਇਨ੍ਹਾਂ ਗੈਂਗਸਟਰਾਂ ਨੂੰ ਮਾਨਸਾ ਜੇਲ੍ਹ ‘ਚ ਰੱਖੇਗਾ ਜਾਂ ਕਿਸੇ ਹੋਰ ਜੇਲ੍ਹ ‘ਚ ਭੇਜਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ‘ਤੇ ਖਾਲਿਸਤਾਨ ਪੱਖੀ ਪੋਸਟਰ ਲਾਉਣ ਦੀ ਕੈਪਟਨ ਵੱਲੋਂ ਨਿਖੇਧੀ

ਸਾਬਕਾ ਮੰਤਰੀ ਗਿਲਜੀਆਂ ਦਾ ਭਤੀਜਾ ਹੋਰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ