ਪੰਜਾਬ ‘ਚ ‘ਆਮ ਆਦਮੀ ਕਲੀਨਿਕ’ ਤਿਆਰ: 15 ਅਗਸਤ ਤੋਂ ਸ਼ੁਰੂ ਹੋਣਗੇ 75 ਮੁਹੱਲਾ ਕਲੀਨਿਕ

ਚੰਡੀਗੜ੍ਹ, 20 ਜੁਲਾਈ 2022 – ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੰਜਾਬ ਦੀ ‘ਆਪ’ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ‘ਚ ਲੋਕਾਂ ਨੂੰ ਘਰ ਦੇ ਨੇੜੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ਹਿਰਾਂ ਵਿੱਚ ਵਾਰਡ ਕਲੀਨਿਕ ਅਤੇ ਪਿੰਡਾਂ ਵਿੱਚ ਪਿਂਡ ਕਲੀਨਿਕ ਬਣਾਏ ਜਾਣਗੇ। ਸ਼ੁਰੂ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ 15 ਅਗਸਤ ਤੋਂ ਸ਼ੁਰੂ ਕਰਨ ਕਾਰਨ ਇਸ ਵੇਲੇ 75 ਕਲੀਨਿਕ ਬਣਾਏ ਜਾ ਰਹੇ ਹਨ। ਇਹ ਅਕਾਲੀ ਸਰਕਾਰ ਦੇ ਸਮੇਂ ਬਣੇ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ਵਿੱਚ ਬਣ ਰਹੇ ਹਨ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ।

ਮੁਹੱਲਾ ਕਲੀਨਿਕ ਨੂੰ ਲੈ ਕੇ ਆਮ ਆਦਮੀ ਪਾਰਟੀ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਉਸ ਦਾ ਕਹਿਣਾ ਹੈ ਕਿ ਮੁਹੱਲਾ ਕਲੀਨਿਕ ਕਿਸੇ ਇਲਾਕੇ ਲਈ ਹੋਣਾ ਚਾਹੀਦਾ ਹੈ। ‘ਆਪ’ ਸਰਕਾਰ ਪੂਰੇ ਵਿਧਾਨ ਸਭਾ ਹਲਕੇ ਲਈ ਕਲੀਨਿਕ ਖੋਲ੍ਹ ਰਹੀ ਹੈ। ਜਿਸ ਦਾ ਬਹੁਤਾ ਫਾਇਦਾ ਨਹੀਂ ਹੋਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਘਿਰੀ ਪੰਜਾਬ ਸਰਕਾਰ: ਹਾਈਕੋਰਟ ‘ਚ ਕਿਹਾ ਮਾਮਲਾ ਦਿੱਲੀ ਸਰਕਾਰ ਕੋਲ ਪੈਂਡਿੰਗ

ਨਾਜਾਇਜ਼ ਸੰਬੰਧਾਂ ਦੇ ਸ਼ੱਕ ‘ਚ ਪਤਨੀ ਦਾ ਘੁੱਟਿਆ ਗਲਾ: ਲਾਸ਼ ਨੂੰ ਪੇਟੀ ‘ਚ ਲੁਕੋਇਆ