ਰਾਣਾ ਜੰਗ ਬਹਾਦੁਰ ਦੀ ਜ਼ਮਾਨਤ ਪਟੀਸ਼ਨ ਰੱਦ: ਟੀਵੀ ਸ਼ੋਅ ‘ਚ ਭਗਵਾਨ ਵਾਲਮੀਕਿ ‘ਤੇ ਕੀਤੀ ਸੀ ਟਿੱਪਣੀ

ਚੰਡੀਗੜ੍ਹ, 21 ਜੁਲਾਈ 2022 – ਇੱਕ ਟੀਵੀ ਸ਼ੋਅ ਦੌਰਾਨ ਭਗਵਾਨ ਵਾਲਮੀਕਿ ਬਾਰੇ ਟਿੱਪਣੀ ਕਰਨ ਵਾਲੇ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਦੇ ਜਸਟਿਸ ਸਰਬਜੀਤ ਸਿੰਘ ਧਾਲੀਵਾਲ ਨੇ ਪੰਜਾਬੀ ਫਿਲਮਾਂ ‘ਚ ਕਾਮੇਡੀਅਨ ਅਤੇ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਰਾਣਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਸ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

ਰਾਣਾ ਜੰਗ ਬਹਾਦੁਰ ਨੇ ਜਲੰਧਰ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜਦੋਂ ਭਗਵਾਨ ਵਾਲਮੀਕਿ ‘ਤੇ ਕੀਤੀ ਗਈ ਟਿੱਪਣੀ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਦੱਸ ਦੇਈਏ ਕਿ ਜਦੋਂ ਪੰਜਾਬੀ ਫਿਲਮ ਐਕਟਰ ਰਾਣਾ ਜੰਗ ਬਹਾਦੁਰ ਸਿੰਘ ਨੇ ਇੱਕ ਟੀਵੀ ਸ਼ੋਅ ਦੌਰਾਨ ਭਗਵਾਨ ਵਾਲਮੀਕਿ ‘ਤੇ ਟਿੱਪਣੀ ਕੀਤੀ ਸੀ, ਜਿਸ ਕਾਰਨ ਪੰਜਾਬ ਭਰ ‘ਚ ਉਨ੍ਹਾਂ ਦਾ ਵਿਰੋਧ ਹੋਇਆ ਸੀ। ਵਾਲਮੀਕਿ ਭਾਈਚਾਰੇ ਨੇ ਉਸ ਖਿਲਾਫ ਜਲੰਧਰ ‘ਚ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ ਪਰ ਪੁਲਸ ਕਈ ਦਿਨਾਂ ਤੋਂ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ।

ਇਸ ਤੋਂ ਬਾਅਦ ਵਾਲਮੀਕਿ ਸਮਾਜ ਦੇ ਲੋਕਾਂ ਨੇ ਪੁਲਿਸ ਨੂੰ ਸਮਾਂ ਦੇ ਕੇ ਪ੍ਰਤੀਕਾਤਮਕ ਧਰਨਾ ਦਿੰਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਰਾਣਾ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਪੁਲੀਸ ਅਧਿਕਾਰੀਆਂ ਨੇ ਰਾਣਾ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ।

ਜਦੋਂ ਅਦਾਲਤ ਨੇ ਰਾਣਾ ਜੰਗ ਬਹਾਦਰ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਤਾਂ ਉਸ ਨੇ ਅਦਾਲਤ ਤੋਂ ਬਾਹਰ ਆ ਕੇ ਸਮਾਜ ਤੋਂ ਮੁਆਫ਼ੀ ਮੰਗੀ। ਉਸ ਨੇ ਮੀਡੀਆ ਨੂੰ ਕਿਹਾ ਕਿ ਉਸ ਤੋਂ ਗਲਤੀ ਹੋ ਗਈ ਹੈ। ਉਹ ਭਾਈਚਾਰੇ ਅਤੇ ਸਾਰਿਆਂ ਤੋਂ ਮੁਆਫੀ ਮੰਗਦਾ ਹੈ। ਉਨ੍ਹਾਂ ਕਿਹਾ ਕਿ ਉਹ ਛੋਟਾ ਕਲਾਕਾਰ ਹੈ। ਲੋਕਾਂ ਨੂੰ ਹਸਾ ਕੇ ਉਨ੍ਹਾਂ ਦੇ ਜੀਵਨ ਵਿੱਚ ਖੁਸ਼ੀਆਂ ਫੈਲਾਉਂਦੇ ਹਨ। ਉਸ ਨੂੰ ਉਮੀਦ ਹੈ ਕਿ ਲੋਕ ਉਸ ਦੀ ਗਲਤੀ ਨੂੰ ਮਾਫ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਪੰਜਾਬ ਦੇ 12 ਜ਼ਿਲ੍ਹਿਆਂ ਦੇ ਐਸਐਸਪੀ ਬਦਲੇ