ਚੰਡੀਗੜ੍ਹ, 26 ਜੁਲਾਈ 2022- ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਪੁਲਿਸ ਨੇ ਚਾਰਜਸ਼ੀਲ ਦਾਖਲ ਕੀਤੀ ਹੈ। ਇਹ ਕਤਲ ਅਗਸਤ 2021 ਨੂੰ ਮੋਹਾਲੀ ਦੇ ਸੈਕਟਰ 70 ਵਿਖੇ ਹੋਇਆ ਸੀ ਅਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਇਸ ਚਾਰਜਸ਼ੀਟ ਵਿੱਚ ਗੈਂਗਸਟਰ ਭੂਪੀ ਰਾਣਾ ਅਤੇ ਦੋ ਹੋਰ ਗੈਂਗਸਟਰਾਂ ਦੇ ਨਾਮ ਦਰਜ ਕੀਤੇ ਗਏ ਹਨ। 3 ਸ਼ੂਟਰਾਂ ਅਨਿਲ ਲੱਠ, ਸਾਜਨ ਅਤੇ ਅਜੇ ਦਾ ਨਾਮ ਚਾਰਜਸ਼ੀਟ ਵਿੱਚ ਸ਼ਾਮਲ ਕੀਤਾ ਹੈ।
ਯੂਥ ਅਕਾਲੀ ਆਗੂ ਵਿਕਰਮ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਕਰੀਬ 11 ਮਹੀਨੇ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਵਿੱਚ ਗੈਂਗਸਟਰ ਭੂਪੀ ਰਾਣਾ ਸਮੇਤ ਛੇ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 302, 120ਬੀ ਅਤੇ 34 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਆਈਟੀ ਕਰੀਬ 11 ਮਹੀਨਿਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਖੁਦ ਹੀ ਸਾਰੇ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਕੇ ਆਈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਇਸ਼ਾਰੇ ‘ਤੇ ਕਤਲ ‘ਚ ਸ਼ਾਮਲ ਗੱਡੀ ਤੋਂ ਲੈ ਕੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਐਸਆਈਟੀ ਕਰੀਬ 11 ਮਹੀਨਿਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਖੁਦ ਹੀ ਸਾਰੇ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਕੇ ਆਈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਇਸ਼ਾਰੇ ‘ਤੇ ਕਤਲ ‘ਚ ਸ਼ਾਮਲ ਗੱਡੀ ਤੋਂ ਲੈ ਕੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ।