ਸਿੱਧੂ ਮੂਸੇਵਾਲਾ ਕਤਲਕਾਂਡ ਦਾ ਆਖਰੀ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ !

ਅੰਮ੍ਰਿਤਸਰ, 26 ਜੁਲਾਈ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਪਰ ਅਜੇ ਤੱਕ ਪੁਲਿਸ ਵੱਲੋਂ ਇਸ ਬਾਰੇ ਅਧਿਕਾਰਿਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦੋ ਦਿਨ ਤੋਂ ਅੰਮ੍ਰਿਤਸਰ ਦੇ ਬਾਰਡਰ ਇਲਾਕੇ ਵਿਚ ਪੰਜਾਬ ਪੁਲਿਸ ਦੀ ਇਕ ਵੱਡੀ ਮੂਵਮੈਂਟ ਚੱਲ ਰਹੀ ਸੀ, ਜਿਸ ਵਿਚ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੀਪਕ ਮੁੰਡੀ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਸਪੈਸ਼ਲ ਟਾਸਕ ਫੋਰਸ ਨੇ ਜੁਆਇੰਟ ਆਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਕ ਤੌਰ ’ਤੇ ਇਸ ਦੀ ਪੁਸ਼ਟੀ ਕਿਸੇ ਵੀ ਸਮੇਂ ਹੋ ਸਕਦੀ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਿਲ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਨੂੰ ਅੰਮ੍ਰਿਤਸਰ ਦੇ ਪਿੰਡ ਹੁਸ਼ਿਆਰ ਨਗਰ ਵਿਚ ਹੋਏ ਪੁਲਸ ਐਨਕਾਊਂਟਰ ਵਿਚ ਢੇਰ ਕੀਤਾ ਜਾ ਚੁੱਕਾ ਹੈ ਜਦਕਿ ਬੋਲੈਰੋ ਮਾਡਿਊਲ ਨੂੰ ਲੀਡ ਕਰਨ ਵਾਲੇ ਸ਼ੂਟਰ ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਉਰਫ ਕਸ਼ਿਸ਼ ਅਤੇ ਕੁਲਦੀਪ ਨੂੰ ਦਿੱਲੀ ਪੁਲਸ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਇਸ ਮਾਡਿਊਲ ਦਾ ਅਖ਼ੀਰਲਾ ਸ਼ੂਟਰ ਦੀਪਕ ਮੁੰਡੀ ਅਜੇ ਪੁਲਸ ਦੀ ਗ੍ਰਿਫਤ ਤੋਂ ਦੂਰ ਸੀ। ਖ਼ਬਰ ਮਿਲ ਰਹੀ ਹੈ ਕੇ ਇਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿੱਕੀ ਮਿੱਡੂਖੇੜਾ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਲ ਕੀਤੀ ਦਾਖਲ

ਕਾਰਗਿਲ ਦਿਵਸ ‘ਤੇ ਮਾਨ ਨੇ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹੀਦ ਦੇ ਪਰਿਵਾਰ ਨੂੰ ਦੇਵੇਗੀ ਇੱਕ ਕਰੋੜ ਦੀ ਮਦਦ