ਜਲੰਧਰ: ਡੇਰੇ ਦੇ ਸੇਵਾਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ

ਜਲੰਧਰ, 26 ਜੁਲਾਈ 2022 -ਜਲੰਧਰ ਸ਼ਹਿਰ ਦੇ ਪਤਾਰਾ ਦੇ ਨਾਲ ਲੱਗਦੇ ਪਿੰਡ ਸੇਮੀ ਵਿੱਚ ਸਥਿਤ ਇੱਕ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਹੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਦੇ ਸਿਰ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ।

ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਿੰਡ ਦਾ ਰਹਿਣ ਵਾਲਾ ਹਰਵਿੰਦਰ ਸਿੰਘ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਲਈ ਪਹੁੰਚਿਆ। ਇਸ ਦੌਰਾਨ ਉਸ ਨੇ ਸੇਵਾਦਾਰ ਦੀ ਖੂਨ ਨਾਲ ਲੱਥਪੱਥ ਲਾਸ਼ ਉਥੇ ਪਈ ਦੇਖੀ। ਮ੍ਰਿਤਕ ਦੀ ਪਛਾਣ 55 ਸਾਲਾ ਜਗਦੀਸ਼ ਲਾਲ ਉਰਫ ਜੁਮੀਨ ਸ਼ਾਹ ਵਜੋਂ ਹੋਈ ਹੈ। ਜਗਦੀਸ਼ ਲਾਲ ਪਿੰਡ ਦੀ ਗਊ ਪਾਕ ਸਰਕਾਰ ਦੇ ਦਰਬਾਰ ਵਿਚ ਸੇਵਾ ਕਰਦਾ ਸੀ ਅਤੇ ਉਥੇ ਹੀ ਰਹਿੰਦਾ ਸੀ। ਜਗਦੀਸ਼ ਪਿਛਲੇ ਕਈ ਸਾਲਾਂ ਤੋਂ ਉਥੇ ਰਹਿ ਰਿਹਾ ਸੀ।

ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਤਾਰਾ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਬਾਅਦ ਦੁਪਹਿਰ ਪੁਲੀਸ ਕਾਤਲਾਂ ਦੀ ਪਛਾਣ ਦਾ ਪਤਾ ਲਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਸੀ।

ਥਾਣਾ ਪਤਾਰਾ ਦੀ ਇੰਚਾਰਜ ਅਰਸ਼ਦੀਪ ਕੌਰ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਧਾਰਮਿਕ ਸਥਾਨ ਦਾ ਕੋਈ ਸਮਾਨ ਚੋਰੀ ਨਹੀਂ ਹੋਇਆ, ਜਿਸ ਕਾਰਨ ਇਹ ਨਹੀਂ ਲੱਗ ਰਿਹਾ ਕੇ ਇਹ ਵਾਰਦਾਤ ਲੁੱਟ-ਖੋਹ ਕਾਰਨ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਰਗਿਲ ਦਿਵਸ ‘ਤੇ ਮਾਨ ਨੇ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹੀਦ ਦੇ ਪਰਿਵਾਰ ਨੂੰ ਦੇਵੇਗੀ ਇੱਕ ਕਰੋੜ ਦੀ ਮਦਦ

ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀ ਚਾਰਜਸ਼ੀਟ ਪੇਸ਼: 2 ਮਹੀਨਿਆਂ ਅੰਦਰ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ