ਲੋਕ ਸਭਾ ‘ਚ ਸਿਮਰਨਜੀਤ ਮਾਨ ਨੇ ਕਿਹਾ SC ‘ਚ ਸਿੱਖ ਜੱਜ ਕਿਉਂ ਨਹੀਂ ? ਤਾਂ ਪੜ੍ਹੋ ਕਾਨੂੰਨ ਮੰਤਰੀ ਕੀ ਕਿਹਾ ?

ਨਵੀਂ ਦਿੱਲੀ, 27 ਜੁਲਾਈ 2022 – ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਬਹਿਸ ਚੱਲ ਰਹੀ ਸੀ। ਜਿਸ ਵਿੱਚ ਵਿਰੋਧੀਆਂ ਨੇ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ। ਸਿਮਰਨਜੀਤ ਮਾਨ ਨੇ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਗੱਲ ਤੋਂ ਚਿੰਤਤ ਹਨ ਕਿ ਸੁਪਰੀਮ ਕੋਰਟ ਵਿੱਚ ਬਿਹਾਰ ਅਤੇ ਝਾਰਖੰਡ ਦਾ ਕੋਈ ਜੱਜ ਨਹੀਂ ਹੈ।

ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਸਿੱਖ ਜੱਜ ਨਹੀਂ ਹੈ। ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਧਰਮ ਅਤੇ ਜਾਤ ਦੇ ਆਧਾਰ ‘ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਲਈ ਕੋਈ ਰਾਖਵਾਂਕਰਨ ਨਹੀਂ ਹੈ।

ਸਿਮਰਨਜੀਤ ਮਾਨ ਹਾਲ ਹੀ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਉਨ੍ਹਾਂ ਦੇ ਇਸ ਬਿਆਨ ਨਾਲ ਕਾਫੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਰੋਧੀਆਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਸੰਸਦ ਮੈਂਬਰ ਬਣਨ ਲਈ ਭਾਰਤੀ ਸੰਵਿਧਾਨ ਦੀ ਸਹੁੰ ਖਾ ਰਹੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਦਾਇਰੇ ਵਿੱਚ ਰਹਿਣਾ ਚਾਹੀਦਾ ਹੈ।

What do you think?

-1 points
Upvote Downvote

Written by The Khabarsaar

Comments

Leave a Reply

Your email address will not be published. Required fields are marked *

Loading…

0

ਇਨਕਮ ਟੈਕਸ ਵਿਭਾਗ ਨੇ ਨੋਇਡਾ ਦੇ ਮੈਟਰੋ ਹਸਪਤਾਲ ਤੇ ਫਰੀਦਾਬਾਦ ਦੇ 4 ਹਸਪਤਾਲਾਂ ‘ਤੇ ਕੀਤੀ ਛਾਪੇਮਾਰੀ

‘ਆਪ’ ਸੰਸਦ ਮੈਂਬਰ ਸੰਜੇ ਸਿੰਘ ਰਾਜ ਸਭਾ ‘ਚੋਂ ਇੱਕ ਹਫਤੇ ਲਈ ਮੁਅੱਤਲ