ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ: CM ਮਾਨ ਨੇ ਕੈਨੇਡਾ ਸਰਕਾਰ ਨੂੰ ਡਿਪੋਰਟ ਕਰਨ ਲਈ ਕਿਹਾ

ਚੰਡੀਗੜ੍ਹ, 31 ਜੁਲਾਈ 2022 – ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਨੇ ਕੈਨੇਡਾ ਸਰਕਾਰ ਨਾਲ ਸੰਪਰਕ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਐਨਸੀਬੀ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਗੋਲਡੀ ਨੂੰ ਪੰਜਾਬ ਭੇਜਣ ਲਈ ਕਿਹਾ ਗਿਆ ਹੈ। ਉਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੀ ਮਾਨਸਾ ਵਿੱਚ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਨਿਭਾਈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਸਮਝਾਇਆ ਗਿਆ ਹੈ ਕਿ ਜੇਕਰ ਉਹ ਗੋਲਡੀ ਬਰਾੜ ਨੂੰ ਡਿਪੋਰਟ ਕਰ ਦਿੰਦੀ ਹੈ ਤਾਂ ਉਨ੍ਹਾਂ ਦੀ ਧਰਤੀ ਤੋਂ ਗੈਂਗਸਟਰ ਘੱਟ ਹੋਣਗੇ। ਗੋਲਡੀ ਤੋਂ ਇਲਾਵਾ ਪੰਜਾਬ ਪੁਲਿਸ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਵੀ ਭਾਲ ਕਰ ਰਹੀ ਹੈ, ਜਿਸ ਨੇ ਮੋਹਾਲੀ ਸਥਿਤ ਇੰਟੈਲੀਜੈਂਸ ਦਫ਼ਤਰ ‘ਤੇ ਰਾਕੇਟ ਹਮਲਾ ਕੀਤਾ ਸੀ। ਉਹ ਵੀ ਕੈਨੇਡਾ ਬੈਠਾ ਹੈ।

ਮੂਸੇਵਾਲਾ ਦੇ ਕਤਲ ਵਿੱਚ ਛੇ ਸ਼ਾਰਪਸ਼ੂਟਰ ਸ਼ਾਮਲ ਸਨ। ਇਨ੍ਹਾਂ ‘ਚੋਂ 3 ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।

ਗੈਂਗਸਟਰ ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰਕੇ ਮੂਸੇਵਾਲਾ ਦੇ ਕਤਲ ਦਾ ਜ਼ੁਰਮ ਕਬੂਲ ਕਰ ਲਿਆ ਹੈ। ਉਸ ਦਾ ਕਹਿਣਾ ਹੈ ਕਿ ਮੂਸੇਵਾਲਾ ਉਸ ਦੇ ਕਰੀਬੀ ਸਾਥੀ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ, ਇਸ ਲਈ ਉਸ ਨੇ ਇਸ ਦਾ ਬਦਲਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਮੂਸੇਵਾਲਾ ਨੂੰ ਮਿਲ ਰਹੇ ਸਮਰਥਨ ‘ਤੇ ਵੀ ਗੁੱਸਾ ਜ਼ਾਹਰ ਕੀਤਾ। ਗੋਲਡੀ ਨੇ ਕਿਹਾ ਕਿ ਪਹਿਲਾਂ ਹਰ ਕੋਈ ਉਸ ਨੂੰ ਗਾਲ੍ਹਾਂ ਕੱਢਦਾ ਸੀ, ਹੁਣ ਹਰ ਕੋਈ ਉਸ ਦੇ ਸਮਰਥਨ ‘ਚ ਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘AAP” ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ

ਮੂਸੇਵਾਲਾ ਦੇ ਕਾਤਲ ਨਾਲ ਜੇਲ੍ਹ ‘ਚ ਹੋਈ ਕੁੱਟਮਾਰ