ਪੰਜਾਬ ਸਰਕਾਰ ਵੇਟਲਿਫਟਰ ਹਰਜਿੰਦਰ ਕੌਰ ਨੂੰ ਦੇਵੇਗੀ 40 ਲੱਖ ਰੁਪਏ ਦਾ ਨਕਦ ਇਨਾਮ

ਚੰਡੀਗੜ੍ਹ, 2 ਅਗਸਤ 2022 – ਰਾਸ਼ਟਰਮੰਡਲ ਖੇਡਾਂ ‘ਚ ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਲੀਨ ਐਡ ਜਰਕ ‘ਚ ਕਾਂਸੀ ਦਾ ਮੈਡਲ ਜਿੱਤਿਆ ਹੈ। ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਨੀ ਦੀ SMO ਭਰਜਾਈ ਨੇ ਵੀ ਨੌਕਰੀ ਛੱਡਣ ਦਾ ਦਿੱਤਾ ਨੋਟਿਸ, ਸਿਹਤ ਮੰਤਰੀ ਦੇ ਛਾਪੇ ਤੋਂ ਬਾਅਦ ਹੋਈ ਸੀ ਬਦਲੀ

VC ਵਾਲੇ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ‘ਤੇ ਚਾਰੇ ਪਾਸਿਓਂ ਸਿਹਤ ਮੰਤਰੀ ਨੂੰ ਬਰਖਾਸਤ ਕਰਨ ਦਾ ਦਬਾਅ