ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਫਿਰੌਤੀ ਮੰਗਣ ਦੇ ਦੋਸ਼ ‘ਚ ਸ਼ੱਕੀ ਨੌਜਵਾਨ ਗ੍ਰਿਫਤਾਰ

ਫਰੀਦਕੋਟ, 3 ਅਗਸਤ 2022 – ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂਅ ‘ਤੇ 1 ਲੱਖ 20 ਹਜ਼ਾਰ ਦੀ ਫਿਰੌਤੀ ਮੰਗਣ ਦੇ ਦੋਸ਼ ‘ਚ ਇੱਕ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।ਥਾਣਾ ਸਦਰ ਦੀ ਪੁਲਸ ਨੇ ਪਿੰਡ ਘੁਗਿਆਣਾ ਦੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਇਸ ਪਿੰਡ ਦੇ ਹੀ ਇਕ ਨੌਜਵਾਨ ਨੂੰ ਫਿਰੌਤੀ ਮੰਗਣ ਅਤੇ ਨਾ ਦੇਣ ‘ਤੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਪੱਤਰ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਪਿੰਡ ਘੁਗਿਆਣਾ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਜਦੋਂ ਉਹ 20 ਜੁਲਾਈ ਨੂੰ ਸਵੇਰੇ 6 ਵਜੇ ਦੇ ਕਰੀਬ ਆਪਣਾ ਟਰੈਕਟਰ ਸਟਾਰਟ ਕਰਨ ਲੱਗਾ ਤਾਂ ਉਸ ਨੂੰ ਟਰੈਕਟਰ ਦੀ ਸੀਟ ’ਤੇ ਖਤ ਲਿਖਿਆ ਹੋਇਆ ਮਿਲਿਆ ਸੀ। ਚਿੱਠੀ ਮਿਲਣ ਤੋਂ ਬਾਅਦ ਉਸ ਨੇ ਇਸ ਨੂੰ ਸਿਰਫਿਰੇ ਦਾ ਕੰਮ ਸਮਝ ਕੇ ਇਸ ਵੱਲ ਬਹੁਤਾ ਧਿਆਨ ਨਹੀਂ ਦਿੱਤਾ।

ਚਿੱਠੀ ਲਿਖਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ ਇੱਕ ਲੱਖ ਦੀ ਫਿਰੌਤੀ ਮੰਗੀ ਸੀ। ਕੁਝ ਦਿਨਾਂ ਬਾਅਦ 25 ਜੁਲਾਈ ਨੂੰ ਉਸ ਨੂੰ ਉਸ ਦੇ ਗੇਟ ਦੇ ਵਿਚਕਾਰੋਂ ਉਸੇ ਪੰਜਾਬੀ ਵਿਚ ਲਿਖਿਆ ਇਕ ਹੋਰ ਪੱਤਰ ਮਿਲਿਆ, ਜਿਸ ਵਿਚ ਚਿੱਠੀ ਲਿਖਣ ਵਾਲੇ ਨੇ ਉਸ ਦੇ ਲੜਕੇ ਜਸਕਰਨ ਸਿੰਘ ਨੂੰ 1 ਲੱਖ 20 ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਇਸ ਘਟਨਾ ਦੇ 6 ਦਿਨ ਬਾਅਦ 31 ਜੁਲਾਈ ਦੀ ਸ਼ਾਮ ਨੂੰ ਉਸ ਨੂੰ ਫਿਰ ਤੋਂ ਹਿੰਦੀ ਵਿਚ ਲਿਖੀ ਚਿੱਠੀ ਮਿਲੀ, ਜਿਸ ਵਿਚ ਲੇਖਕ ਨੇ 1 ਲੱਖ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਪਿੰਡ ਦੇ ਖੇਤ ਦੇ ‘ਚ ਹੀ ਇੱਕ ਦਰੱਖਤ ਹੇਠ ਪੈਸੇ ਰੱਖਣ ਲਈ ਕਿਹਾ ਸੀ।

ਜਦੋਂ ਸ਼ਿਕਾਇਤਕਰਤਾ ਮਿੱਥੇ ਸਮੇਂ ‘ਤੇ ਉਕਤ ਸਥਾਨ ‘ਤੇ ਪਹੁੰਚਿਆ ਤਾਂ ਉਸ ਨੂੰ ਪਿੰਡ ਦਾ ਸੁਖਪ੍ਰੀਤ ਸਿੰਘ ਸ਼ੱਕੀ ਹਾਲਤ ‘ਚ ਘੁੰਮਦਾ ਦੇਖਿਆ। ਸ਼ਿਕਾਇਤਕਰਤਾ ਨੂੰ ਸ਼ੱਕ ਹੈ ਕਿ ਸੁਖਪ੍ਰੀਤ ਨੇ ਫਿਰੌਤੀ ਦੀ ਧਮਕੀ ਭਰੀ ਚਿੱਠੀ ਲਿਖੀ ਸੀ।

ਇਸ ਸ਼ਿਕਾਇਤ ’ਤੇ ਪੁਲੀਸ ਨੇ ਸੁਖਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਇਸ ਸਮੇਂ ਮੋਗਾ ਪੁਲਿਸ ਕੋਲ ਰਿਮਾਂਡ ‘ਤੇ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਰਹਿਣਗੇ ਹੜਤਾਲ ‘ਤੇ, ਪੜ੍ਹੋ ਕੀ ਹੈ ਮਾਮਲਾ ?

Harpal Cheema

ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀਆਂ ਤਿਆਰੀਆਂ: ਵਿੱਤ ਮੰਤਰੀ ਹਰਪਾਲ ਚੀਮਾ ਦੀ ਹੈਲਥ ਵਰਕਰ ਯੂਨੀਅਨ ਨਾਲ ਮੀਟਿੰਗ