ਮਹਿੰਗਾਈ ਖਿਲਾਫ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ‘ਚ ਲਿਆ

ਨਵੀਂ ਦਿੱਲੀ, 5 ਅਗਸਤ 2022 – ਕਾਂਗਰਸ ਵੱਲੋਂ ਮਹਿੰਗਾਈ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਦੂਜੇ ਪਾਸੇ ਕਾਂਗਰਸ ਦੇ ਕਈ ਸੰਸਦ ਮੈਂਬਰ ਵਿਜੇ ਚੌਕ ‘ਤੇ ਧਰਨੇ ‘ਤੇ ਬੈਠ ਗਏ ਹਨ। ਦਰਅਸਲ ਰਾਹੁਲ ਗਾਂਧੀ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢ ਰਹੇ ਸਨ। ਪਰ ਪੁਲਿਸ ਨੇ ਉਸਨੂੰ ਵਿਜੇ ਚੌਂਕ ਵਿੱਚ ਹੀ ਰੋਕ ਲਿਆ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ, ਪੁਲਿਸ ਨੇ ਕਾਂਗਰਸ ਨੂੰ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਇਲਾਕੇ ਵਿੱਚ ਧਾਰਾ 144 ਲਾਗੂ ਹੈ।

ਕਾਂਗਰਸ ਨੇਤਾ ਰਾਜੀਵ ਸ਼ੁਕਲਾ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ। ਪਰ ਪੁਲਿਸ ਨੇ ਸਾਨੂੰ ਰੋਕ ਲਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਧਾਰਾ 144 ਲਾਗੂ ਹੈ। ਇੱਥੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ। ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਆਪਣੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਕਾਂਗਰਸ ਨੇਤਾ ਪੀ ਚਿਦੰਬਰਮ ਨੇ ਕਿਹਾ, ਇਹ ਵਿਰੋਧ ਮਹਿੰਗਾਈ ਅਤੇ ਅਗਨੀਪਥ ਨੂੰ ਲੈ ਕੇ ਹੈ। ਮਹਿੰਗਾਈ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ। ਇੱਕ ਸਿਆਸੀ ਪਾਰਟੀ ਹੋਣ ਦੇ ਨਾਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਦੀ ਆਵਾਜ਼ ਬੁਲੰਦ ਕਰੀਏ। ਇਸ ਲਈ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ।

ਦੂਜੇ ਪਾਸੇ ਪ੍ਰਿਅੰਕਾ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਆਗੂ ਪਾਰਟੀ ਦਫ਼ਤਰ ਤੱਕ ਰੋਸ ਮਾਰਚ ਕੱਢ ਰਹੇ ਹਨ। ਕਾਂਗਰਸ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ 10 ਤੋਂ ਵੱਧ ਬੱਸਾਂ ਖੜ੍ਹੀਆਂ ਸਨ। ਤਾਂ ਜੋ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਘਰੇਲੂ ਉਡਾਣਾਂ ‘ਚ ਕਿਰਪਾਨ ਪਾਉਣ ਤੋਂ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ

Commonwealth Games 2022: ਮੈਚ ਦੌਰਾਨ ਹਾਕੀ ਖਿਡਾਰੀਆਂ ਦੀ ਆਪਸ ‘ਚ ਹੋਈ ਲੜਾਈ