ਕੇਂਦਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸੁਖਬੀਰ ਬਾਦਲ ਨੇ PM Modi ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਅਗਸਤ 2022 – ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੁਖਬੀਰ ਨੇ ਕਿਹਾ ਕਿ ਬਿੱਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ 2022 ਵਾਪਸ ਲਿਆ ਜਾਵੇ ਅਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੇ ਸਬੰਧਤ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਰਾਇ ਮਸ਼ਵਰਾ ਕੀਤਾ ਜਾਵੇ।

ਉਨ੍ਹਾਂ ਨੇ ਬਿੱਲ ਨੂੰ ਜੁਆਇੰਟ ਪਾਰਲੀਮੈਂਟ ਕਮੇਟੀ (ਜੇਪੀਸੀ) ਕੋਲ ਭੇਜਣ ਲਈ ਕਿਹਾ ਹੈ। ਜਿੱਥੇ ਹਰ ਤਰ੍ਹਾਂ ਦੇ ਇਤਰਾਜ਼ ਸੁਣੇ ਅਤੇ ਹੱਲ ਕੀਤੇ ਜਾ ਸਕਣ।

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਕਿਸਾਨ ਯੂਨੀਅਨਾਂ ਨੇ ਇਸ ਵਿਰੁੱਧ ਵੱਡਾ ਅੰਦੋਲਨ ਕੀਤਾ ਸੀ। ਜੋ 378 ਦਿਨ ਚੱਲਿਆ। ਇਸ ਤੋਂ ਬਾਅਦ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣਾ ਪਿਆ। ਕਿਸਾਨ ਬਿਜਲੀ ਸੋਧ ਬਿੱਲ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਉਂਦੇ ਰਹੇ ਹਨ।

ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਖਤਮ ਕਰਦੇ ਹੋਏ ਵੀ ਕੇਂਦਰ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵਿਚਕਾਰ ਇਹ ਸਹਿਮਤੀ ਬਣੀ ਸੀ ਕਿ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਿਜਲੀ ਸੋਧ ਬਿੱਲ ਦੀਆਂ ਵਿਵਸਥਾਵਾਂ ‘ਤੇ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸਨੂੰ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਜਲੰਧਰ-ਫਗਵਾੜਾ ਹਾਈਵੇਅ ‘ਤੇ ਕਿਸਾਨਾਂ ਦਾ ਧਰਨਾ: ਪੁਲਿਸ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਨਵਾਂ Route Map ਕੀਤਾ ਜਾਰੀ

ਗੈਰ-ਕਾਨੂੰਨੀ ਮਾਈਨਿੰਗ ਖਿਲਾਫ ‘ਆਪ’ ਸਖਤ: ਸਰਕਾਰ ਬਣਨ ਤੋਂ ਬਾਅਦ ਪੰਜਾਬ ‘ਚ 306 FIR ਦਰਜ, ਠੇਕੇਦਾਰਾਂ ਦੀ ਜ਼ਮਾਨਤ ਜ਼ਬਤ