ਚੰਡੀਗੜ੍ਹ, 8 ਅਗਸਤ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕਰਦਿਆਂ ਇਸਨੂੰ ਰਾਜਾਂ ਦੇ ਅਧਿਕਾਰ ’ਤੇ ਇਕ ਹੋਰ ਹਮਲਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜ ਸਕਦੇ ਹਾਂ।