ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 10 ਅਗਸਤ 2022 – ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।

ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ। ਕੇਸ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ। ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਕਰਦਾ ਰਿਹਾ। ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰਨਾਲ ਪੁਲਿਸ ਲਾਈਨ ‘ਚ ਡਾਇਲ 112 ‘ਤੇ ਤਾਇਨਾਤ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

ਟ੍ਰੈਫਿਕ ਪੁਲਸ ਦੀ ਟੋਪੀ ‘ਚੋਂ ਮਿਲੇ 10 ਹਜ਼ਾਰ ਰੁਪਏ: ਰਾਜ ਦੇ ਬਾਹਰਲੇ ਵਾਹਨਾਂ ਤੋਂ ਚੱਲ ਰਿਹਾ ਸੀ ਫਿਰੌਤੀ ਦਾ ਧੰਦਾ