CM ਮਾਨ ਦੀ ਪਤਨੀ ਅਤੇ ਭੈਣ ਨੇ ਧੂਰੀ ‘ਚ ਕੀਤੀ ਤਿਰੰਗਾ ਰੈਲੀ

ਧੂਰੀ (ਸੰਗਰੂਰ), 13 ਅਗਸਤ 2022 – ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਲਕਾ ਧੂਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਤਿਰੰਗਾ ਯਾਤਰਾ ਕੱਢੀ। 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਇਹ ਤਿਰੰਗਾ ਯਾਤਰਾ ਤਾਨੀਆ ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਕੱਕੜਵਾਲ ਚੌਕ ਵਿਖੇ ਸਮਾਪਤ ਹੋਈ। ਇਸ ਮੌਕੇ ਲੋਕਾਂ ਦਾ ਉਤਸ਼ਾਹ ਦੇਖਣ ਯੋਗ ਸੀ।

ਇਸ ਦੌਰਾਨ ਲੋਕਾਂ ਨੇ ਤਿਰੰਗਾ ਯਾਤਰਾ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਾਜ਼ਾਰਾਂ ‘ਚ ਸ਼ਾਨਦਾਰ ਸਵਾਗਤ ਕੀਤਾ | ਇਸ ਯਾਤਰਾ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਜਸਵੀਰ ਸਿੰਘ ਜੱਸੀ, ਦਲਵੀਰ ਸਿੰਘ ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ, ਡਾ: ਅਨਵਰ ਭਸੌਦ, ਅਨਿਲ ਮਿੱਤਲ, ਨਰੇਸ਼ ਸਿੰਗਲਾ, ਅਮਰਦੀਪ ਸਿੰਘ ਗੁਰਪ੍ਰੀਤ ਗਿੱਲ, ਹਰਪ੍ਰੀਤ ਮੀਮਸਾ ਅਤੇ ਹੋਰ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਰ-ਕੈਂਟਰ ‘ਚ ਹੋਏ ਹਾਦਸੇ ‘ਚ ਬੱਚੇ ਤੇ ਔਰਤ ਸਮੇਤ 3 ਦੀ ਹੋਈ ਦਰਦਨਾਕ ਮੌਤ

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਕੀਤਾ ਮਾਰਚ, ਰਿਹਾਈ ਲਈ PM ਮੋਦੀ ਨੂੰ ਕੀਤੀ ਅਪੀਲ