ਲੁਧਿਆਣਾ, 13 ਅਗਸਤ 2022 – ਸ਼ਹਿਰ ਦੇ ਝਾਬੇਵਾਲ ‘ਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਲਾਰਾਂ ਲੱਗੀ ਅੱਗ ‘ਚ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 7 ਮੈਂਬਰ ਬੁਰੀ ਤਰ੍ਹਾਂ ਝੁਲਸ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ। ਝੁਲਸ ਗਏ ਸਾਰੇ ਸੱਤੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਝਾਬੇਵਾਲ ‘ਚ ਇੱਕ ਕਮਰੇ ਵਿੱਚ ਰਹਿੰਦੇ ਸੱਤ ਮੈਂਬਰ ਰਾਤ ਨੂੰ ਸੌਂ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਸੌਣ ਤੋਂ ਪਹਿਲਾਂ ਗੈਸ ਸਿਲੰਡਰ ਬੰਦ ਕਰਨਾ ਭੁੱਲ ਗਏ ਸੀ। ਇਸ ਦੌਰਾਨ ਰਾਤ ਭਰ ਗੈਸ ਹੌਲੀ-ਹੌਲੀ ਨਿਕਲਦੀ ਰਹੀ। ਸਵੇਰੇ ਕਰੀਬ 3 ਵਜੇ ਕਮਰੇ ‘ਚ ਗੈਸ ਭਰ ਗਈ ਅਤੇ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਆਉਂਦੇ ਹੀ ਬੱਚੇ ਅਤੇ ਪਰਿਵਾਰਕ ਮੈਂਬਰ ਰੌਲਾ ਪਾਉਣ ਲੱਗੇ।
ਇਸ ਤੋਂ ਬਾਅਦ ਆਸਪਾਸ ਦੇ ਲੋਕ ਆ ਗਏ ਅਤੇ ਦਰਵਾਜ਼ਾ ਖੋਲ੍ਹ ਕੇ ਉਨ੍ਹਾਂ ਨੂੰ ਬਾਹਰ ਕੱਢਿਆ। ਉਦੋਂ ਤੱਕ ਉਹ ਬੁਰੀ ਤਰ੍ਹਾਂ ਝੁਲਸ ਗਏ ਸੀ। ਤੁਰੰਤ 108 ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਪਹੁੰਚਾਇਆ ਗਿਆ। ਇੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਦੀ ਮਰਹਮ-ਪੱਟੀ ਕਰ ਕੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।