ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ਵਿੱਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ੍ਹ, 13 ਅਗਸਤ 2022 – ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖਰੀਦ ਲਈ ਉਪਲਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵੱਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓ., ਦੁਕਾਨਾਂ, ਬੂਥ ਆਦਿ ਦੇ ਨਾਲ-ਨਾਲ ਅੰਮ੍ਰਿਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਕਪੂਰਥਲਾ ਅਤੇ ਫਗਵਾੜਾ ਦੇ ਪ੍ਰਮੁੱਖ ਖੇਤਰਾਂ ਵਿੱਚ ਸਥਿਤ ਵੱਡੀਆਂ ਥਾਵਾਂ ਜਿਵੇਂ ਸਕੂਲ ਅਤੇ ਗਰੁੱਪ ਹਾਊਸਿੰਗ ਜਿਹੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੀ ਸ਼ਾਮਲ ਹਨ।

ਜਲੰਧਰ ਵਿਕਾਸ ਅਥਾਰਟੀ ਵੱਲੋਂ ਰਿਹਾਇਸ਼ੀ ਪਲਾਟਾਂ, ਵਪਾਰਕ ਸਾਈਟਾਂ ਜਿਵੇਂ ਐਸ.ਸੀ.ਓ, ਬੂਥ, ਐਸ.ਸੀ.ਐਸ, ਦੋ ਮੰਜ਼ਿਲਾ ਦੁਕਾਨਾਂ, ਐਸ.ਸੀ.ਐਫ. ਤੋਂ ਇਲਾਵਾ ਕਪੂਰਥਲਾ ਰੋਡ, ਜਲੰਧਰ ‘ਤੇ ਸਥਿਤ 919.74 ਵਰਗ ਮੀਟਰ ਖੇਤਰ ਅਤੇ 11.73 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਥਾਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ 3398.84 ਵਰਗ ਮੀਟਰ ਅਤੇ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਦੀ ਥਾਂ, ਛੋਟੀ ਬਰਾਦਰੀ, ਭਾਗ-2, ਜਲੰਧਰ ਵਿੱਚ ਸਥਿਤ 12017.33 ਵਰਗ ਮੀਟਰ ਖੇਤਰ ਅਤੇ 97.75 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਗਰੁੱਪ ਹਾਊਸਿੰਗ ਥਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਜਲੰਧਰ ਵਿਕਾਸ ਅਥਾਰਟੀ ਵੱਲੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 15 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਕੀਤੀ ਜਾਵੇਗੀ, ਜੋ 26 ਅਗਸਤ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਇਸੇ ਤਰ੍ਹਾਂ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਐਸ.ਸੀ.ਓਜ਼ ਦੀ ਨਿਲਾਮੀ ਕੀਤੀ ਜਾ ਰਹੀ ਹੈ। ਇਨ੍ਹਾਂ ਜਾਇਦਾਦਾਂ ਲਈ ਈ-ਨਿਲਾਮੀ 22 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ 2 ਸਤੰਬਰ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਬੁਲਾਰੇ ਨੇ ਦੱਸਿਆ ਕਿ ਨਿਲਾਮੀ ਵਾਲੀਆਂ ਥਾਵਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ-ਅੰਦਰ ਸਫ਼ਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਛੇਤੀ ਸੌਂਪਣ ਨਾਲ ਅਲਾਟੀ ਜਲਦ ਤੋਂ ਜਲਦ ਉਸਾਰੀ ਸ਼ੁਰੂ ਕਰਨ ਦੇ ਨਾਲ-ਨਾਲ ਸਾਈਟ ਨੂੰ ਰਿਹਾਇਸ਼ੀ ਜਾਂ ਵਪਾਰਕ ਮੰਤਵ ਲਈ ਵਰਤ ਸਕਣਗੇ।

ਉਨ੍ਹਾਂ ਕਿਹਾ ਕਿ ਰਾਖਵੀਂ ਕੀਮਤ, ਵਾਤਾਵਰਨ, ਜਗ੍ਹਾ ਦਾ ਪਲਾਨ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਜਾਇਦਾਦਾਂ ਨਾਲ ਸਬੰਧਤ ਹੋਰ ਵੇਰਵੇ ਨਿਲਾਮੀ ਪੋਰਟਲ www.puda.e-auctions.in ‘ਤੇ ਅਪਲੋਡ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਦੇ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ‘ਤੇ ਸਾਈਨ-ਅਪ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ਆਰ.ਟੀ.ਜੀ.ਐਸ./ਐਨ.ਈ.ਐਫ.ਟੀ. ਰਾਹੀਂ ਯੋਗਤਾ ਫੀਸ ਜਮ੍ਹਾਂ ਕਰਾਉਣੀ ਹੋਵੇਗੀ, ਜੋ ਮੁੜਨਯੋਗ/ਅਡਜਸਟੇਬਲ ਹੋਵੇਗੀ ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਬੁਰੀ ਤਰ੍ਹਾਂ ਝੁਲਸੇ

ਪੰਜਾਬ ਦੇ ਵਸਨੀਕਾਂ ਲਈ ਖੱਡੇ ਰਹਿਤ ਅਤੇ ਚੌੜੀਆਂ ਲਿੰਕ ਸੜਕਾਂ ਯਕੀਨੀ ਬਣਾਈਆਂ ਜਾਣਗੀਆਂ