ਜ਼ਿਲ੍ਹਾ ਖਪਤਕਾਰ ਕਮਿਸ਼ਨਾਂ ਦੇ ਪ੍ਰਧਾਨ ਅਤੇ ਮੈਂਬਰਾਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 16 ਅਗਸਤ ਤੱਕ ਵਧਾਈ

ਚੰਡੀਗੜ੍ਹ, 14 ਅਗਸਤ 2022 – ਪੰਜਾਬ ‘ਚ ਜ਼ਿਲ੍ਹਾ ਖਪਤਕਾਰ ਕਮਿਸ਼ਨਾਂ (ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ) ਵਿੱਚ ਪ੍ਰਧਾਨਾਂ ਦੀਆਂ ਤਿੰਨ ਅਸਾਮੀਆਂ ਤੋਂ ਇਲਾਵਾ ਕਪੂਰਥਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਮੈਂਬਰਾਂ ਦੀਆਂ ਸੱਤ ਅਸਾਮੀਆਂ ਲਈ ਅਰਜ਼ੀਆਂ (ਆਨਲਾਈਨ ਅਤੇ ਹਾਰਡ ਕਾਪੀ) ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਅਗਸਤ 2022 ਸ਼ਾਮ 5 ਵਜੇ ਤੱਕ ਵਧਾ ਦਿੱਤੀ ਗਈ ਹੈ।

ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਦਮ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤੀ ਦੇਵੇਗਾ ਜੋ ਕਿ ਖਪਤਕਾਰ ਸੁਰੱਖਿਆ ਐਕਟ 1986 ਅਨੁਸਾਰ ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਤਸ਼ਾਹਿਤ ਕਰਨ ਲਈ ਗਠਿਤ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗ੍ਰਹਿ ਮੰਤਰਾਲੇ ਨੇ PPDMDS, PMMS ਅਵਾਰਡਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਕੀਤਾ ਐਲਾਨ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ 11 ਵਕੀਲਾਂ ਨੂੰ ਐਡੀਸ਼ਨਲ ਜੱਜ ਲਾਇਆ ਗਿਆ