ਲੁਧਿਆਣਾ, 15 ਅਗਸਤ 2022 – ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ। ਪੁਲਿਸ ਵਲੋਂ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਆਲੇ ਦੁਆਲੇ ਦੇ ਇਲਾਕੇ ਵਿਚ ਵੀ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਵਲੋਂ ਪ੍ਰਭਾਵੀ ਪਰੇਡ ਤੋਂ ਸਲਾਮੀ ਵੀ ਲਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਹਨ।ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਪ੍ਰਣਾਮ ਕਰਦਾ ਹਾਂ।ਨਾਲ ਹੀ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।